ਫਰੀਦਕੋਟ: ਆਪਸੀ ਭਾਈਚਾਰਕ ਸਾਂਝ ਵਜੋਂ ਮਨਾਇਆ ਗਿਆ ਈਦ ਦਾ ਤਿਉਹਾਰ

08/12/2019 2:37:28 PM

ਫਰੀਦਕੋਟ (ਜਗਤਾਰ) - ਮੁਸਲਿਮ ਫਕੀਰ ਬਾਬਾ ਸ਼ੇਖ ਫਰੀਦ ਜੀ ਦੇ ਨਾਂ 'ਤੇ ਵਸੇ ਫਰੀਦਕੋਟ ਸ਼ਹਿਰ 'ਚ ਅੱਜ ਈਦ ਦਾ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਜਿੱਥੇ ਈਦ ਦੀ ਨਮਾਜ ਅਦਾ ਕੀਤੀ, ਉਥੇ ਹੀ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਈਦ ਦੇ ਸਮਾਗਮ 'ਚ ਸ਼ਾਮਲ ਹੋ ਕੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ। ਸਮਾਗਮ 'ਚ ਸ਼ਾਮਲ ਹੋਏ ਸਾਰੇ ਧਰਮਾਂ ਦੇ ਲੋਕਾਂ ਨੇ ਈਦ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਉਂਦੇ ਹੋਏ ਦੁਨੀਆ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੁਨੇਹਾ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਮਾ ਮਸਜਿਦ ਦੇ ਈਮਾ ਮੁਹਮੰਦ ਜਾਈਜ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਫਰੀਦਕੋਟ 'ਚ ਸਾਰੇ ਧਰਮਾਂ ਦੇ ਲੋਕਾਂ ਇਕੱਠੇ ਹੋ ਕੇ ਇਸ ਤਿਉਹਾਰ ਨੂੰ ਮਨਾ ਰਹੇ ਹਨ।


rajwinder kaur

Content Editor

Related News