ਬਿਜਲੀ ਵਿਭਾਗ ਦਾ ਪਿੰਡ ਪੰਜਗਰਾਈਂ ਦੇ ਸੈਂਕੜੇ ਗਰੀਬ ਪਰਿਵਾਰਾਂ ਨੂੰ ਵੱਡਾ ਝਟਕਾ

09/15/2019 2:53:13 PM

ਫਰੀਦਕੋਟ (ਜਗਤਾਰ) - ਬਿਜਲੀ ਵਿਭਾਗ ਨੇ ਫਰੀਦਕੋਟ ਜ਼ਿਲੇ ਦੇ ਪਿੰਡ ਪੰਜਗਰਾਈਂ ਦੇ ਸੈਂਕੜੇ ਗਰੀਬ ਪਰਿਵਾਰਾਂ ਨੂੰ ਹਜ਼ਾਰਾਂ ਦਾ ਬਿੱਲ ਭੇਜ ਕੇ ਵੱਡਾ ਝਟਕਾ ਦਿੱਤਾ ਹੈ, ਜਿਸ ਮਗਰੋਂ ਪਿੰਡ ਵਾਸੀ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਮਜ਼ਬੂਰ ਹੋ ਗਏ ਹਨ। ਪਿੰਡ ਵਾਸਿਆਂ ਨੇ ਪਿੰਡ 'ਚੋਂ ਲੰਘਦੀ ਕੋਟਕਪੂਰਾ ਚੰਡੀਗੜ੍ਹ ਸਟੇਟ ਹਾਈਵੇ ਦੇ ਕਿਨਾਰੇ ਬੈਠ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਬਿਜਲੀ ਦੇ ਰੇਟ ਘੱਟ ਅਤੇ ਸਹੀ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਸਿਰਫ ਬਲਬ ਅਤੇ ਪੱਖੇ ਦੀ ਵਰਤੋਂ ਕਰ ਰਹੇ ਹਨ, ਜਿਸ ਦੇ ਬਾਵਜੂਦ ਬਿਜਲੀ ਵਿਭਾਗ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਭੇਜ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਹਾੜੀ ਮਜ਼ਦੂਰੀ ਕਰਨ ਵਾਲੇ ਲੋਕ ਹਨ, ਜਿਸ ਕਾਰਨ ਉਹ ਇਹ ਬਿੱਲ ਨਹੀਂ ਭਰ ਸਕਦੇ। ਪਿੰਡ ਵਾਸੀਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਲੋਕ ਵੋਟਾਂ ਦੇ ਸਮੇਂ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਆ ਜਾਂਦੇ ਹਨ ਪਰ ਜਦੋਂ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਕੋਈ ਵੀ ਪਾਰਟੀ ਉਨ੍ਹਾਂ ਦੀ ਬਾਂਹ ਨਹੀਂ ਫੜਦਾ।

ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦਾ ਬੂਰਾ ਹਾਲ ਕੀਤਾ ਹੋਇਆ ਹੈ। ਜੇਕਰ ਸਰਕਾਰ ਨੇ ਗਰੀਬਾਂ ਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਵੱਡੇ ਵੱਧਰ 'ਤੇ ਧਰਨਾ ਦੇਣ ਲਈ ਮਜ਼ਬੂਰ ਹੋ ਜਾਣਗੇ।


rajwinder kaur

Content Editor

Related News