18 ਦਿਨਾਂ ਤੋਂ ਲਾਪਤਾ ਬੱਚੀ ਦੀ ਭਾਲ ਕਰਨ ''ਚ ਪੁਲਸ ਪ੍ਰਸ਼ਾਸਨ ਫੇਲ

08/21/2019 5:27:53 PM

ਫਰੀਦਕੋਟ (ਜਗਤਾਰ) - ਫਰੀਦਕੋਟ ਜ਼ਿਲੇ ਦੇ ਜੈਤੋ ਹਲਕੇ 'ਚ ਬਾਬਾ ਜੀਵਨ ਸਿੰਘ ਨਗਰ ਵਿਖੇ ਰਹਿਣ ਵਾਲੀ ਨਾਬਾਲਗ ਕੁੜੀ ਪਿਛਲੇ 18 ਦਿਨਾਂ ਤੋਂ ਲਾਪਤਾ ਹੈ, ਜਿਸ ਦੀ ਭਾਲ ਕਰਨ 'ਚ ਪੁਲਸ ਪ੍ਰਸ਼ਾਸਨ ਫੇਲ ਸਿੱਧ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਬਾਬਾ ਜੀਵਨ ਸਿੰਘ ਨਗਰ 'ਚ ਰਹਿਣ ਵਾਲੀ 15 ਸਾਲਾ ਕੁੜੀ ਨੂੰ ਉਸ ਦੇ ਗੁਆਂਢ 'ਚ ਰਹਿੰਦਾ ਮੁੰਡਾ ਕਿਸੇ ਬਹਾਨੇ ਨਾਲ ਆਪਣੇ ਨਾਲ ਲੈ ਗਿਆ ਹੈ, ਜਿਸ ਦੀ ਸ਼ਿਕਾਇਤ ਪੀੜਤ ਪਰਿਵਾਰ ਨੇ ਪੁਲਸ ਨੂੰ ਦਰਜ ਕਰਵਾਈ। 18 ਦਿਨ ਬੀਤ ਜਾਣ ਦੇ ਬਾਵਜੂਦ ਪੁਲਸ ਉਨ੍ਹਾਂ ਦੀ ਕੁੜੀ ਦੀ ਭਾਲ ਨਹੀਂ ਕਰ ਸਕੀ, ਜਿਸ ਕਾਰਨ ਉਨ੍ਹਾਂ ਨੇ '24 ਘੰਟੇ ਮਦਦ ਕਲੱਬ ਹਲਕਾ ਜੈਤੋ' ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂਕਿ ਉਨ੍ਹਾਂ ਦੀ ਕੁੜੀ ਘਰ ਵਾਪਸ ਆ ਸਕੇ। ਕਾਫੀ ਸਮਾਂ ਬੀਤ ਜਾਣ 'ਤੇ ਪੀੜਤ ਪਰਿਵਾਰ ਸਣੇ ਕਲੱਬ ਮੈਂਬਰਾਂ ਦੇ ਇਕ ਵਫਦ ਨੇ ਸੀਨੀਅਰ ਪੁਲਸ ਕਪਤਾਨ ਨੂੰ ਮਿਲ ਕੇ ਕੁੜੀ ਦੀ ਭਾਲ ਅਤੇ ਉਸ ਨੂੰ ਘਰ ਵਾਪਸ ਲਿਆਉਣ ਦੀ ਮੰਗ ਕਰਦੇ ਹੋਏ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਦੂਜਾ ਪਾਸੇ ਮਾਮਲੇ ਨੂੰ ਗੰਭੀਰਤਾ 'ਚ ਲੈਂਦੇ ਹੋਏ ਐੱਸ.ਐੱਸ.ਪੀ ਨੇ ਇਸ ਦੀ ਜਾਂਚ ਸੀ.ਆਈ.ਡੀ. ਬਰਾਂਚ ਨੂੰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਕੁੜੀ ਦੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ ਕਿ ਗੁਆਂਢ 'ਚ ਰਹਿਣ ਵਾਲਾ ਮੁੰਡਾ ਉਸ ਦੀ ਬੱਚੀ ਨੂੰ ਕਿਸੇ ਬਹਾਨੇ ਨਾਲ ਆਪਣੇ ਨਾਲ ਲੈ ਗਿਆ, ਜਿਸ ਦਾ ਅਜੇ ਤੱਕ ਕੁਝ ਪਤਾ ਨਹੀਂ।


rajwinder kaur

Content Editor

Related News