ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ''ਚ ਮੁੜ ਜੁਟੇ ਕੁੰਵਰ ਵਿਜੇ ਪ੍ਰਤਾਪ

08/20/2019 12:17:33 PM

ਫਰੀਦਕੋਟ (ਜਗਤਾਰ) - ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਅੱਜ ਸਿੱਟ ਦੇ ਅਧਿਕਾਰੀਆਂ ਵਲੋਂ ਮੁੜ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਸਬੰਧ 'ਚ ਫਰੀਦਕੋਟ ਦੇ ਕੰਪਲੈਕਸ ਦਫਤਰ 'ਚ ਆਈ.ਜੀ.ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੁਝ ਲੋਕਾਂ ਤੋਂ ਮੁੜ ਪੁਛਗਿੱਛ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਈ.ਜੀ.ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਮਾਣਯੋਗ ਅਦਾਲਤ 'ਚ ਇਸ ਮਾਮਲੇ ਦੀ ਜਾਂਚ ਨੂੰ ਲੈ ਕੇ ਪਹਿਲਾਂ ਹੀ ਚਲਾਨ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਕੁਝ ਲੋਕਾਂ ਤੋਂ ਪੁੱਛਗਿੱਛ ਕਰਨੀ ਬਾਕੀ ਹੈ। ਇਸ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕਰ ਲਈ ਗਈ ਹੈ ਅਤੇ ਕਈਆਂ ਨੂੰ ਬੁਲਾਇਆ ਗਿਆ ਹੈ। ਜਿਵੇਂ-ਜਿਵੇਂ ਇਸ ਮਾਮਲੇ ਦੀ ਜਾਂਚ ਹੁੰਦੀ ਜਾਵੇਗੀ, ਉਸੇ ਤਰ੍ਹਾਂ ਉਨ੍ਹਾਂ ਵਲੋਂ ਅਦਾਲਤ 'ਚ ਚਾਲਾਨ ਪੇਸ਼ ਕਰ ਦਿੱਤਾ ਜਾਵੇਗਾ। ਸੀ.ਬੀ.ਆਈ. ਵਲੋਂ ਬੇਅਦਬੀ ਮਾਮਲੇ ਦੇ ਸਬੰਧ 'ਚ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਰਿਪੋਰਟ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ, ਕਿਉਂਕਿ ਇਸ ਦੀ ਚਾਰਜਸ਼ੀਟ ਉਹ ਪਹਿਲਾਂ ਹੀ ਦਾਖਲ ਕਰਵਾ ਚੁੱਕੇ ਹਨ।

rajwinder kaur

This news is Content Editor rajwinder kaur