ਫਰੀਦਕੋਟ ਦੀ ਸਥਾਨਕ ਜੇਲ੍ਹ ’ਚ ਬੰਦ ਹਵਾਲਾਤੀਆਂ ਤੋਂ 7 ਮੋਬਾਇਲ ਬਰਾਮਦ
Thursday, Feb 10, 2022 - 06:45 PM (IST)

ਫਰੀਦਕੋਟ (ਰਾਜਨ, ਜਗਤਾਰ)- ਫਰੀਦਕੋਟ ਦੀ ਸਥਾਨਕ ਜੇਲ੍ਹ ’ਚ ਬੰਦ ਹਵਾਲਾਤੀਆਂ ਤੋਂ 7 ਮੋਬਾਇਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਵਾਲਾਤੀਆਂ ਦੀ ਪਛਾਣ ਅਕਸ਼ੈ ਕੁਮਾਰ, ਅਜੈ ਕੁਮਾਰ, ਹਰਮਨਜੀਤ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਜਗਤਾਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੇ ਖ਼ਿਲਾਫ਼ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਰਾਜੀਵ ਕੁਮਾਰ ਅਤੇ ਸੁਰੱਖਿਆ ਕਰਮਚਾਰੀਆਂ ਸਣੇ ਜੇਲ੍ਹ ਦੇ ਬਲਾਕ-ਐੱਫ ਦੀ ਬੈਰਕ 12 ਦੀ ਅਚਾਨਕ ਚੈਕਿੰਗ ਕੀਤੀ। ਚੈਕਿੰਗ ਦੌਰਾਨ ਬੈਰਕ 12 ਦੇ ਸਾਰੇ ਹਵਾਲਾਤੀਆਂ ਕੋਲੋਂ 1-1 ਮੋਬਾਇਲ ਫੋਨ ਬਰਾਮਦ ਹੋਇਆ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)