ਫਰੀਦਕੋਟ ਦੀ ਮਾਡਰਨ ਜੇਲ ''ਚੋਂ ਬਰਾਮਦ ਹੋਏ ਨਸ਼ੀਲੇ ਪਦਾਰਥ

Thursday, Aug 22, 2019 - 04:45 PM (IST)

ਫਰੀਦਕੋਟ ਦੀ ਮਾਡਰਨ ਜੇਲ ''ਚੋਂ ਬਰਾਮਦ ਹੋਏ ਨਸ਼ੀਲੇ ਪਦਾਰਥ

ਫਰੀਦਕੋਟ (ਜਗਤਾਰ) - ਜੇਲ ਪ੍ਰਸ਼ਾਸਨ ਵਲੋਂ ਚੌਕਸੀ ਵਧਾਉਣ ਦੇ ਬਾਵਜੂਦ ਫਰੀਦਕੋਟ ਦੀ ਮਾਡਰਨ ਜੇਲ ਕਿਸੇ ਨਾ ਕਿਸੇ ਕਾਰਨ ਹਮੇਸ਼ਾ ਸੁਰਖੀਆਂ 'ਚ ਹੀ ਰਹਿੰਦੀ ਹੈ। ਹੁਣ ਵੀ ਫਰੀਦਕੋਟ ਦੀ ਮਾਡਰਨ ਜੇਲ 'ਚ ਕੈਦੀ ਨੂੰ ਮਿਲਣ ਆਏ ਭਰਾ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਅਤੇ ਅਣਪਛਾਤੇ ਵਿਅਕਤੀਆਂ ਵਲੋਂ ਜੇਲ 'ਚ ਨਸ਼ਾ ਭੇਜਣ ਦੇ 2 ਮਾਮਲੇ ਸਾਹਮਣੇ ਆਏ ਹਨ। ਥਾਣਾ ਪ੍ਰਭਾਰੀ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 2 ਮਾਮਲੇ ਦਰਜ ਕੀਤੇ ਹਨ। ਪਹਿਲਾਂ ਮਾਮਲੇ 'ਚ ਉਨ੍ਹਾਂ ਨੇ ਜੇਲ 'ਚ ਕੈਦੀ ਨੂੰ ਮਿਲਣ ਆਏ ਭਰਾ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਸ ਦੇ ਆਧਾਰ 'ਤੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ। ਦੂਜੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਰਬੜ ਦੀ ਗੇਂਦ 'ਚ 4 ਗ੍ਰਾਮ ਨਸ਼ੀਲਾ ਪਾਊਡਰ ਪਾ ਕੇ ਅੰਦਰ ਸੁੱਟਣ ਦੀ ਕਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਜੇਲ ਦੇ ਸੁਰੱਖਿਆ ਅਧਿਕਾਰੀਆਂ ਨੇ ਆਪਣੇ ਕਬਜ਼ੇ 'ਚ ਲੈ ਲਿਆ। ਬਰਾਮਦ ਹੋਇਆ ਨਸ਼ੀਲਾ ਪਾਊਡਰ ਹੈਰੋਇਨ ਦੱਸੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਜੇਲ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

rajwinder kaur

Content Editor

Related News