ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

Thursday, Feb 18, 2021 - 07:00 PM (IST)

ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਫਰੀਦਕੋਟ (ਜਗਤਾਰ)— ਫਰੀਦਕੋਟ ਦੇ ਜੁਬਲੀ ਸਿਨੇਮਾ ਚੌਂਕ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵੱਲੋਂ ਰੋਕਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਮਿਲੀ ਜਾਣਕਾਰੀ ਮੁਤਾਬਕ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਭਲਵਾਨ ’ਤੇ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਇਸ ਦੌਰਾਨ ਗੁਰਲਾਲ ਭਲਵਾਨ ਗੰਭੀਰ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ : ਜਲੰਧਰ ’ਚ ਕਿਸਾਨਾਂ ਨੇ ਰੋਕੀ ਰੇਲ, ਚੱਕਾ ਜਾਮ ਕਰ ਮੋਦੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਇਸ ਦੌਰਾਨ ਉਨ੍ਹਾਂ ਨੂੰ ਮੌਕੇ ’ਤੇ ਇਲਾਜ ਲਈ ਫਰੀਦਕੋਟ ਦੇ ਜੀ. ਜੀ. ਐੱਸ. ਮੈਡੀਕਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਉਨ੍ਹਾਂ ਨੇ ਦਮ ਤੋੜ ਦਿੱਤਾ। ਉਕਤ ਘਟਨਾ ਦੀ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਜ਼ਿਲ੍ਹਾ ਪ੍ਰਧਾਨ ਦਾ ਕਤਲ ਕਿਹੜੇ ਕਾਰਨਾਂ ਕਰਕੇ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ

ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾੲ, ਕੁਮੈਂਟ ਕਰਕੇ ਦਿਓ ਜਵਾਬ 


author

shivani attri

Content Editor

Related News