ਫਰੀਦਕੋਟ : CIA ਸਟਾਫ ਜੈਤੋ ਦੀ ਵੱਡੀ ਕਾਰਵਾਈ, ਦੜਾ ਸੱਟਾ ਚਲਾਉਂਦੇ 5 ਵਿਅਕਤੀਆਂ ਨੂੰ ਕੀਤਾ ਕਾਬੂ

Tuesday, Apr 26, 2022 - 11:56 AM (IST)

ਫਰੀਦਕੋਟ : CIA ਸਟਾਫ ਜੈਤੋ ਦੀ ਵੱਡੀ ਕਾਰਵਾਈ, ਦੜਾ ਸੱਟਾ ਚਲਾਉਂਦੇ 5 ਵਿਅਕਤੀਆਂ ਨੂੰ ਕੀਤਾ ਕਾਬੂ

ਫਰੀਦਕੋਟ (ਦੁਸਾਂਝ) : ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ  ਕਰਦਿਆਂ ਸੀ.ਆਈ. ਸਟਾਫ ਜੈਤੋ ਦੀ ਟੀਮ ਵੱਲੋਂ ਫਰੀਦਕੋਟ ਦੇ ਪੁਰਾਣਾ ਬੱਸ ਸਟੈਂਡ ਮਾਰਕੀਟ ਵਿਚ ਇਕ ਚੁਬਾਰੇ ’ਤੇ ਰੇਡ ਕਰ ਦੜਾ ਸੱਟਾ ਕੈਸੀਨੋ ਚਲਾਏ ਜਾਣ ਦਾ ਪਰਦਾਫਾਸ਼ ਕੀਤਾ ਹੈ। ਫੜ੍ਹੇ ਗਏ ਲੋਕਾਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ

ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਜੈਤੋ ਦੇ ਇੰਚਾਰਜ ਕੁਲਬੀਰ ਚੰਦ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਉਨ੍ਹਾਂ ਦੀ ਟੀਮ ਵੱਲੋਂ ਪੁਰਾਣਾ ਬੱਸ ਅੱਡਾ ਫਰੀਦਕੋਟ ਵਿਖੇ ਇਕ ਚੁਬਾਰੇ ’ਤੇ ਰੇਡ ਕੀਤੀ ਗਈ ਤਾਂ ਉਥੇ ਦੜਾ ਸੱਟਾ ਕੈਸੀਨੋ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੜਾ ਸੱਟਾ ਕੈਸੀਨੋ ਚਲਾ ਰਹੇ 5 ਲੋਕਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਕੋਲੋਂ 7 ਕੰਪਿਊਟਰ ਅਤੇ 4600 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ  ਇਹ ਸਾਰੇ ਜ਼ਮਾਨਤ ’ਤੇ ਰਿਹਾਅ ਹੋ ਕੇ ਬਾਹਰ ਆ ਗਏ ਹਨ।

ਇਹ ਵੀ ਪੜ੍ਹੋ : ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਮਜ਼ਦੂਰਾਂ ਦੀ ਮੌਕੇ ’ਤੇ ਹੋਈ ਮੌਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News