ਫ਼ਰੀਦਕੋਟ ਜ਼ਿਲ੍ਹੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੁਲਸ ਪ੍ਰਸਾਸ਼ਨ ਨੇ ਚਲਾਇਆ ਸਰਚ ਅਭਿਆਨ

07/09/2022 5:18:59 PM

ਫ਼ਰੀਦਕੋਟ (ਰਾਜਨ)- ਮੌਜੂਦਾ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ’ਤੇ ਨੱਥ ਪਾਉਣ ਲਈ ਕੀਤੇ ਵਾਅਦੇ ਅਨੁਸਾਰ ਅੱਜ ਸਵੇਰੇ ਕਰੀਬ 11 ਵਜੇ ਤੋਂ ਡੀ.ਆਈ.ਜੀ ਬਾਬੂ ਲਾਲ ਮੀਨਾ ਅਤੇ ਜ਼ਿਲ੍ਹੇ ਦੀ ਸੀਨੀਅਰ ਪੁਲਸ ਕਪਤਾਨ ਅਵਨੀਤ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀਆਂ ਸਮੇਤ ਪਹਿਲਾਂ ਤੋਂ ਹੀ ਸ਼ਨਾਖ਼ਤ ਕੀਤੇ ਗਏ ਕੁਝ ਸ਼ਹਿਰੀ ਖੇਤਰਾਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੀ ਵਿਸ਼ੇਸ਼ਤਾ ਇਹ ਰਹੀ ਕਿ ਪੁਲਸ ਅਧਿਕਾਰੀਆਂ ਵੱਲੋਂ ਟੀਮ ਨਾਲ ਸਰਚ ਕਰਨ ਵਾਲੇ ਸਾਰੇ ਪੁਲਸ ਮੁਲਾਜ਼ਮਾਂ ਦੇ ਮੋਬਾਇਲ ਰਵਾਨਾਂ ਹੋਣ ਤੋਂ ਪਹਿਲਾਂ ਹੀ ਕਬਜ਼ੇ ਵਿੱਚ ਲੈ ਲਏ ਗਏ।

ਪੜ੍ਹੋ ਇਹ ਵੀ ਖ਼ਬਰ: ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

ਸਰਚ ਅਭਿਆਨ ਚਲਾਉਣ ਸਮੇਂ ਸਬੰਧਤ ਖੇਤਰਾਂ ਦੀ ਨਾਕਾਬੰਦੀ ਕਰਕੇ ਕੁਝ ਸਮੇਂ ਲਈ ਆਉਣ ਜਾਣ ਵਾਲਿਆਂ ’ਤੇ ਨਜ਼ਰ ਰੱਖ ਕੇ ਪੁੱਛ ਪੜਤਾਲ ਕੀਤੀ ਗਈ। ਇਸ ਮੌਕੇ ਡੀ.ਆਈ.ਜੀ ਬਾਬੂ ਲਾਲ ਮੀਨਾ ਅਤੇ ਸੀਨੀਅਰ ਪੁਲਸ ਕਪਤਾਨ ਅਵਨੀਤ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਪਹਿਲਾਂ ਤੋਂ ਹੀ ਤਿਆਰ ਕੀਤੀ ਗਈ ਸੂਚੀ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ ਅਤੇ ਕੁਝ ਘਰਾਂ ਵਿੱਚ ਜਾਕੇ ਚੈਕਿੰਗ ਆਦਿ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਾਸ ਕਰਕੇ ਸਥਾਨਕ ਅੰਬੇਦਕਰ ਨਗਰ ਵਿਖੇ ਬਾਅਦ ਦੁਪਿਹਰ 3 ਵਜੇ ਤੱਕ ਸਰਚ ਅਭਿਆਨ ਚਲਾਇਆ ਗਿਆ। ਪਹਿਲੇ ਪੜਾਅ ਵਿੱਚ ਕੋਈ ਖ਼ਾਸ ਪ੍ਰਾਪਤੀ ਨਹੀਂ ਹੋਈ ਪਰ ਦੂਜੇ ਪੜਾਅ ਵਿੱਚ ਹੋਰ ਇਲਾਕਿਆਂ ਦੇ ਘਰਾਂ ਦੀ ਵੀ ਬਰੀਕੀ ਨਾਲ ਪੜਤਾਲ ਕੀਤੀ ਜਾਵੇਗੀ। ਜ਼ਿਲ੍ਹੇ ਅੰਦਰ ਕਿਸੇ ਨਸ਼ਾ ਵੇਚਣ ਵਾਲੇ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ ਅਤੇ ਸਰਕਾਰ ਦੀ ਨੀਤੀ ਅਨੁਸਾਰ ਇਸ ਜ਼ਿਲ੍ਹੇ ਨੂੰ ਜਲਦ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦਾ ਗੋਲਡ ਮੈਡਲਿਸਟ ਖਿਡਾਰੀ ਖਾ ਰਿਹਾ ਦਰ-ਦਰ ਦੀਆਂ ਠੋਕਰਾਂ, ਸਬਜ਼ੀ ਵੇਚ ਕਰ ਰਿਹੈ ਗੁਜ਼ਾਰਾ

 


rajwinder kaur

Content Editor

Related News