ਫਰੀਦਕੋਟ 'ਚੋਂ ਮਿਲਿਆ ਨਵਜੰਮੇ ਬੱਚੇ ਦਾ ਭਰੂਣ

05/01/2020 11:45:25 AM

ਫਰੀਦਕੋਟ (ਜਗਤਾਰ): ਫਰੀਦਕੋਟ ਦੇ ਸ਼ਹਿਰ ਕੋਟਕਪੁਰਾ 'ਚ 8 ਮਹੀਨੇ ਦੇ ਬੱਚੇ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੁਹੱਲਾ ਵਾਸੀਆਂ ਨੂੰ ਪਤਾ ਲੱਗਣ 'ਤੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਹੈਲਥ ਵਿਭਾਗ ਨੂੰ ਸੂਚਿਤ ਕੀਤਾ। ਹੈਲਥ ਵਿਭਾਗ ਦੀ ਟੀਮ ਨੇ ਭਰੂਣ ਨੂੰ ਚੈੱਕ ਕਰਕੇ ਇਕ ਡਿੱਬੇ 'ਚ ਪੈਕ ਕਰਕੇ ਹਸਪਤਾਲ ਲਿਆਇਆ ਗਿਆ। ਇਸ ਸਾਰੇ ਮਾਮਲੇ ਦੀ ਮੀਡੀਆ ਨੂੰ ਜਾਣਕਾਰੀ ਥਾਣਾ ਸਿਟੀ ਕੋਟਕਪੁਰਾ ਦੇ ਇੰਚਾਰਜ ਰਾਜਬੀਰ ਸਿੰਘ ਨੇ ਦਿੰਦੇ ਹੋਏ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਸੀ ਕਿ ਇਕ ਨਵਜੰਮੇ ਬੱਚੇ ਦਾ ਭਰੂਣ ਆਨੰਦ ਨਗਰ 'ਚ ਪਿਆ ਹੈ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਕੇ ਨਵਜੰਮੇ ਬੱਚੇ ਦੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਂਚ 'ਚ ਜੋ ਵੀ ਦੋਸ਼ੀ ਪਾਇਆ ਜਾਵੇਗੀ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


Shyna

Content Editor

Related News