6 ਦਿਨਾਂ ਤੋਂ ਲਾਪਤਾ ਨਾਬਾਲਗਾ ਨੂੰ ਨਹੀਂ ਲੱਭ ਸਕੀ ਪੁਲਸ (ਵੀਡੀਓ)

12/06/2018 3:25:00 PM

ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਨੇੜਲੇ ਪਿੰਡ ਪਿਛਲੇ 6 ਦਿਨਾਂ ਤੋਂ ਲਾਪਤਾ 9ਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਦੇ ਬਾਰੇ ਪੁਲਸ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਪੀੜਤ ਪਰਿਵਾਰ ਨੇ ਪੁਲਸ ਵਲੋਂ ਕੋਈ ਕਾਰਵਾਈ ਨਾ ਕਰਨ 'ਤੇ ਐੱਸ. ਐੱਸ. ਪੀ. ਨੂੰ ਇਨਸਾਫ ਦੀ ਗੁਹਾਰ ਲਾਈ ਹੈ। 

ਜਾਣਕਾਰੀ ਅਨੁਸਾਰ ਲਾਪਤਾ ਲੜਕੀ ਦੇ ਪਿਤਾ ਨੇ ਪੁਲਸ ਨੂੰ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੀ ਨਾਬਾਲਗ ਧੀ 30 ਨਵੰਬਰ ਤੋਂ ਲਾਪਤਾ ਹੈ। ਉਨ੍ਹਾਂ ਨੇ ਪਿੰਡ ਦੇ ਇਕ ਲੜਕੇ 'ਤੇ ਉਸ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਦਾ ਸ਼ੱਕ ਪ੍ਰਗਟਾਇਆ ਹੈ। ਪੁਲਸ ਨੇ ਉਸ ਸਮੇਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਪਰ ਲੜਕੀ ਦੀ ਭਾਲ ਕਰਨ 'ਚ ਪੁਲਸ ਕਾਮਯਾਬ ਸਿੱਧ ਨਹੀਂ ਹੋ ਸਕੀ। 6 ਦਿਨ ਬੀਤ ਜਾਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਅੱਜ ਜ਼ਿਲੇ ਦੇ ਪੁਲਸ ਮੁਖੀ ਨੂੰ ਲੜਕੀ ਦੀ ਭਾਲ ਜਲਦੀ ਤੋਂ ਜਲਦੀ ਕਰਨ ਦੀ ਗੁਹਾਰ ਲਾਈ ਹੈ ਤਾਂਕਿ ਉਸ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਇੰਚਾਰਜ ਇੰਦਰਜੀਤ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੜਕੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਨੂੰ ਜਲਦ ਟ੍ਰੇਸ ਕਰ ਲਿਆ ਜਾਵੇਗਾ।

rajwinder kaur

This news is Content Editor rajwinder kaur