ਨੌਜਵਾਨ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Saturday, Jun 06, 2026 - 04:39 PM (IST)
ਫਰੀਦਕੋਟ (ਰਾਜਨ) : ਥਾਣਾ ਸਦਰ ਫਰੀਦਕੋਟ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਕਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਚਹਿਲ ਨੇੜੇ ਸੇਮ ਨਾਲੇ ਦੀ ਪੱਟੜੀ ’ਤੇ ਗਸ਼ਤ ਅਤੇ ਚੈਕਿੰਗ ਦੌਰਾਨ ਮੌਜੂਦ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਅਤੇ ਆਪਣੀ ਜੇਬ ’ਚੋਂ ਇਕ ਮੋਮੀ ਲਿਫਾਫਾ ਜ਼ਮੀਨ ’ਤੇ ਸੁੱਟ ਦਿੱਤਾ।
ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਲਿਫਾਫੇ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 40 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਫੜੇ ਗਏ ਮੁਲਜ਼ਮ ਦੀ ਪਛਾਣ ਪੰਜਾਬ ਸਿੰਘ ਵਾਸੀ ਪਿੰਡ ਭਾਣਾ ਵਜੋਂ ਹੋਈ ਹੈ। ਪੁਲਸ ਮੁਤਾਬਕ ਮਾਮਲੇ ਦੀ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।
