ਫਰੀਦਕੋਟ ਪੁਲਸ ਵਲੋਂ ਕੋਰੋਨਾ ਦੇ ਟਾਕਰੇ ਲਈ ਨਵੀਂ ਪਹਿਲ ਕਦਮੀ

08/29/2020 11:52:02 AM

ਫਰੀਦਕੋਟ (ਬਾਂਸਲ, ਰਾਜਨ): ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਸਵਰਨਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਅਤੇ ਰਾਜ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਦੇ ਨਾਲ-ਨਾਲ ਪੁਲਸ ਵਲੋਂ ਸਮਾਜਸੇਵਾ ਦੇ ਖੇਤਰ 'ਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਸ ਵਲੋਂ ਨਵੇਕਲੀ ਪਹਿਲ ਕਦਮੀ ਕਰਦਿਆਂ ਐੱਸ.ਆਈ. ਹਰਮੇਲ ਸਿੰਘ ਨੰਬਰ 262/ਐੱਫ.ਆਰ.ਟੀ. ਅਤੇ ਸਹਾਇਕ ਥਾਣੇਦਾਰ ਚਮਕੌਰ ਨੰਬਰ 201/ਫਰੀਦਕੋਟ ਜੋ ਪਿਛਲੇ ਦਿਨੀਂ ਕੋਰੋਨਾ ਤੋਂ ਪ੍ਰਭਾਵਿਤ ਹੋ ਗਏ ਸਨ ਅਤੇ ਹੁਣ ਬਿਲਕੁਲ ਸਿਹਤਮੰਦ ਹੋ ਚੁੱਕੇ ਹਨ ਨੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਆਪਣਾ ਪਲਾਜ਼ਮਾਂ ਸੈੱਲ, ਪਲਾਜ਼ਮਾਂ ਬੈਂਕ ਫਰੀਦਕੋਟ ਵਿਖੇ ਦੇ ਕੇ ਸਰਾਹਣਾਯੋਗ ਕਾਰਗੁਜਾਰੀ ਵਿਖਾਈ ਹੈ।

ਉਨ੍ਹਾਂ ਕਿਹਾ ਕਿ ਇਸ ਨੇਕ ਕੰਮ ਲਈ ਇਨ੍ਹਾਂ ਦੋਵਾਂ ਪੁਲਸ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਇਨ੍ਹਾਂ ਦਾ ਬਣਦਾ ਮਾਣ ਸਤਿਕਾਰ ਕੀਤਾ ਗਿਆ ਹੈ। ਸੀਨੀਅਰ ਪੁਲਸ ਕਪਤਾਨ ਨੇ ਉਕਤ ਪੁਲਸ ਕਰਮਚਾਰੀਆਂ ਦੀ ਸਰਾਹਣਾ ਕਰਦਿਆਂ ਇਸਨੂੰ ਚੰਗੇ ਭਵਿੱਖ ਦੀ ਪਹਿਲ ਕਦਮੀ ਦੱਸਦਿਆਂ ਕਿਹਾ ਕਿ ਪੁਲਸ ਪ੍ਰਸ਼ਾਸਨ ਦਾ ਇਹ ਮੁੱਢਲਾ ਫਰਜ਼ ਹੈ ਕਿ ਉਹ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਲਈ ਅੱਗੇ ਆਵੇ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕੋਰੋਨਾ ਤੋਂ ਪ੍ਰਭਾਵਿਤ ਰਹਿ ਚੁੱਕੇ ਅਤੇ ਹੁਣ ਤੰਦਰੁਸਤ ਹੋਏ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸਮਾਜਸੇਵਾ ਦੇ ਕੰਮ 'ਚ ਆਪਣਾ ਯੋਗਦਾਨ ਜ਼ਰੂਰ ਪਾਉਣ ਅਤੇ ਇਸ ਮਹਾਮਾਰੀ ਤੋਂ ਪੀੜਤਾਂ ਨੂੰ ਬਚਾਉਣ ਲਈ ਪੁਲਸ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ।


Shyna

Content Editor

Related News