ਫਰੀਦਕੋਟ ਸੀਟ ਤੋਂ ''ਮਾਂ-ਪੁੱਤ'' ਨੇ ਪੇਸ਼ ਕੀਤੀ ਦਾਅਵੇਦਾਰੀ
Thursday, Feb 21, 2019 - 02:44 PM (IST)
ਧਰਮਕੋਟ (ਵਿਪਨ) - ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਆਪਣੀ ਟਿਕਟ ਲਈ ਦਾਅਵੇਦਾਰੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਜ਼ਿਲਾ ਮੋਗਾ ਦੇ ਅਧੀਨ ਪੈਂਦੇ ਕਸਬਾ ਧਰਮਕੋਟ 'ਚ ਫਰੀਦਕੋਟ ਲੋਕ ਸਭਾ ਸੀਟ 'ਤੇ ਚੋਣ ਲੜਨ ਲਈ ਮਾਂ-ਪੁੱਤਰ ਵਲੋਂ ਦਾਅਵੇਦਾਰੀ ਪੇਸ਼ ਕੀਤੀ ਗਈ ਹੈ। ਦੱਸ ਦੇਈਏ ਕਿ ਬੀਬੀ ਜਗਦਰਸ਼ਨ ਕੌਰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਰਹਿ ਚੁੱਕੀ ਹੈ ਅਤੇ ਉਸ ਨੇ 2002 'ਚ ਧਰਮਕੋਟ ਤੋਂ ਵਿਧਾਨ ਸਭਾ ਦੀ ਸੀਟ ਤੋਂ ਚੋਣ ਲੜੀ ਸੀ ਅਤੇ ਕੁਝ ਕੁ ਵੋਟਾਂ ਕਾਰਨ ਹਾਰ ਗਈ ਸੀ। ਉਸ ਦਾ ਪੁੱਤਰ ਪਰਮਿੰਦਰ ਸਿੰਘ ਡਿੰਪਲ ਲੋਕ ਸਭਾ ਫਰੀਦਕੋਟ ਦੇ ਯੂਥ ਕਾਂਗਰਸ ਦਾ ਪ੍ਰਧਾਨ ਹੈ। ਬੀਬੀ ਜਗਦਰਸ਼ਨ ਕੌਰ ਦਾ ਪਰਿਵਾਰ ਚਾਰ ਪੀੜੀਆ ਤੋਂ ਕਾਂਗਰਸ ਦੇ ਨਾਲ ਚੱਲ ਰਿਹਾ ਹੈ।
ਦੱਸ ਦੇਈਏ ਕਿ ਬੀਬੀ ਜਗਦਰਸ਼ਨ ਕੌਰ 1997 'ਚ ਕਾਂਗਰਸ 'ਚ ਸ਼ਾਮਲ ਹੋਈ ਸੀ। 2002 'ਚ ਧਰਮਕੋਟ ਤੋਂ ਵਿਧਾਨ ਸਭਾ ਸੀਟ 'ਤੇ ਚੋਣ ਲੜੀ ਸੀ, ਜਿਸ 'ਚ ਉਹ ਕੁਝ ਵੋਟਾਂ ਨਾਲ ਹਾਰ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 2017 'ਚ ਨਿਹਾਲ ਸਿੰਘ ਵਾਲਾ ਤੋਂ ਵਿਧਾਨ ਸਭਾ ਸੀਟ 'ਤੇ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਸੀ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ।
