ਖੇਤ ਮਜ਼ਦੂਰਾਂ ਨੇ ਚੰਨੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ;  ਮੰਗਾ ਮੰਨ ਕੇ ਮੁੱਕਰਨ ਦਾ ਇਲਜ਼ਾਮ

12/06/2021 3:17:29 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੇਤ ਮਜ਼ਦੂਰ ਜਥੇਬੰਦੀਆਂ ਆਗੂਆਂ ਨਾਲ ਮੀਟਿੰਗ ਕਰਕੇ ਤੇ ਮੰਗਾਂ ਮੰਨ ਕੇ ਹੁਣ ਮੁੱਕਰ ਗਏ ਹਨ। ਇਸ ਕਰਕੇ ਖੇਤ ਮਜ਼ਦੂਰ ਜਥੇਬੰਦੀਆਂ ਵਿੱਚ ਰੋਸ ਦੀ ਲਹਿਰ ਹੈ । ਅੱਜ ਇਸ ਸੰਬੰਧੀਖੇਤਰ ਦੇ ਵੱਡੇ ਪਿੰਡ ਭਾਗਸਰ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਨੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਪਹਿਲਾਂ ਵੱਡੀ ਗਿਣਤੀ ਵਿੱਚ ਮਜ਼ਦੂਰ ਵਾਟਰ ਵਰਕਸ ਦੇ ਗਰਾਊਂਡ ਵਿੱਚ ਇਕੱਠੇ ਹੋਏ ਤੇ ਫੇਰ ਪਿੰਡ ਦੀਆਂ ਗਲੀਆਂ ਵਿੱਚ ਰੋਸ ਮਾਰਚ ਕੀਤਾ ਗਿਆ । ਮਜ਼ਦੂਰਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।

ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਪਤੀ-ਪਤਨੀ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ

ਇਸ ਮੌਕੇ ਯੂਨੀਅਨ ਦੇ ਜ਼ਿਲਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਅਤੇ ਬਲਾਕ ਪ੍ਰਧਾਨ ਕਾਕਾ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੇ । ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਪਿੰਡਾਂ ਦੀਆਂ  ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਇਆ ਜਾਵੇ ਅਤੇ 50 ਹਜ਼ਾਰ ਰੁਪਏ ਤੱਕ ਪੈਸੇ ਦਿੱਤੇ ਜਾਣ । ਬੇਘਰੇਂ ਮਜ਼ਦੂਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ ਜਾਣ ਅਤੇ ਘਰ ਬਣਾਉਣ ਲਈ ਗ੍ਰਾਂਟਾਂ ਦਿੱਤੀਆਂ ਜਾਣ ।‌ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ ਤੇ ਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧਾਈ ਜਾਵੇ । ਇਸ ਮੌਕੇ ਇਕਾਈ ਪ੍ਰਧਾਨ ਅਮਰੀਕ ਸਿੰਘ , ਡਾਕਟਰ ਭਿੰਦਰ ਸਿੰਘ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾਕਟਰ ਦਰਸ਼ਨ ਸਿੰਘ ਆਦਿ ਮੌਜੂਦ ਸਨ । 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 6 ਦਿਨਾਂ ਤੋਂ ਲਾਪਤਾ ਬੱਚੀ ਦੀ ਰੇਤ ’ਚ ਦੱਬੀ ਹੋਈ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ


rajwinder kaur

Content Editor

Related News