ਪਰਾਲੀ ਨੂੰ ਅੱਗ ਲਾਉਣ ''ਤੇ ਕਿਸਾਨ ਖਿਲਾਫ ਮਾਮਲਾ ਦਰਜ

10/16/2018 3:45:17 PM

ਮਮਦੋਟ (ਸੰਜੀਵ, ਧਵਨ) – ਪਿੰਡ ਕਰੀ ਕਲਾਂ ਨੇੜੇ ਖੇਤਾਂ 'ਚ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ 'ਚ ਪੁਲਸ ਨੇ ਕਿਸਾਨ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ।  ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਪਿੰਡਾਂ 'ਚ ਗਸ਼ਤ ਕਰਨ ਗਏ ਉਨ੍ਹਾਂ ਦੇਖਿਆ ਕਿ ਜਤਾਲਾ ਕਰੀ ਕਲਾਂ ਸੜਕ ਨਾਲ ਲੱਗਦੇ ਖੇਤਾਂ 'ਚ ਕਿਸਾਨ ਬਲਵਿੰਦਰ ਸਿੰਘ ਫੌਜੀ ਪੁੱਤਰ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਹੋਈ ਹੈ। ਪਰਾਲੀ ਨੂੰ ਲੱਗੀ ਅੱਗ ਕਾਰਨ ਵਾਤਾਵਰਣ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕਾ ਸੀ।

ਪੰਜਾਬ ਸਰਕਾਰ ਵੱਲੋਂ ਪਰਾਲੀ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਕਿਸਾਨ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।