ਅਫ਼ਸੋਸਜਨਕ ਖ਼ਬਰ: ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ

Wednesday, Sep 01, 2021 - 12:34 PM (IST)

ਅਫ਼ਸੋਸਜਨਕ ਖ਼ਬਰ: ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ

ਸੰਦੌੜ (ਰਿਖੀ): ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਕਰੀਬ 500 ਤੋਂ ਵੱਧ ਕਿਸਾਨ ਸ਼ਹਾਦਤਾਂ ਦੇ ਚੁੱਕੇ ਹਨ। ਇਸ ਤਰ੍ਹਾਂ ਹੀ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਅਜ਼ੀਮਾਬਾਦ (ਸੰਘੈਣ) ਦਾ ਕਿਸਾਨ ਜੋ ਕਰੀਬ ਇਕ ਹਫ਼ਤਾ ਪਹਿਲਾਂ ਦਿੱਲੀ ਗਿਆ ਸੀ ਦੀ ਬੀਤੇ ਦਿਨੀਂ ਬੁਖ਼ਾਰ ਕਾਰਨ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਬੂਟਾ ਖਾਂ ਅਤੇ ਪੰਚ ਹਸਨ ਮੁਹੰਮਦ ਨੇ ਦੱਸਿਆ ਕਿ 50 ਸਾਲਾਂ ਲਾਲ ਦੀਨ ਪੁੱਤਰ ਸ਼ਾਹੂ ਖਾਂ ਵਾਸੀ ਪਿੰਡ ਅਜ਼ੀਮਾਬਾਦ (ਸੰਘੈਣ) ਜੋ ਕਰੀਬ ਇਕ ਹਫ਼ਤਾ ਪਹਿਲਾਂ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਧਰਨਾ ਲਾਉਣ ਗਏ ਸਨ, ਜਿੱਥੇ ਉਨ੍ਹਾਂ ਦੀ ਬੁਖਾਰ ਕਾਰਨ ਤਬੀਅਤ ਖ਼ਰਾਬ ਹੋ ਗਈ ਜਿਸ ਕਰਕੇ ਉਸ ਨੂੰ ਵਾਪਸ ਪਿੰਡ ਪਰਤਣਾ ਪਿਆ ਅਤੇ ਮੁੱਢਲੀ ਸਹਾਇਤਾ ਲਈ ਅਹਿਮਦਗੜ੍ਹ ਸ਼ਹਿਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ , ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ।


author

Shyna

Content Editor

Related News