ਸੋਨੇ ਦੇ ਮਹਿੰਗੇ ਮੁੱਲ ਵਾਲੀ ਕਿਸਾਨ ਦੀ 4 ਏਕੜ ਕਣਕ ਦੀ ਪੱਕੀ ਫ਼ਸਲ ਨੂੰ ਲੱਗੀ ਅੱਗ
Saturday, Apr 20, 2024 - 02:30 PM (IST)
ਮੁੱਦਕੀ (ਰੰਮੀ ਗਿੱਲ) – ਇਥੋਂ ਦੇ ਕੱਬਰਵੱਛਾ ਰੋਡ ’ਤੇ ਸਥਿਤ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਸੋਨੇ ਰੰਗੀ ਸੋਨੇ ਦੇ ਮਹਿੰਗੇ ਮੁੱਲ ਵਾਲੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਜਾਣ ਦੀ ਦੁੱਖਦ ਸੂਚਨਾ ਮਿਲੀ ਹੈ। ਇਸ ਅੱਗ ਨਾਲ ਇਕ ਕਿਸਾਨ ਦੀ ਕਰੀਬ 4 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਅਤੇ ਇਕ ਕਿਸਾਨ ਦੀ ਕਣਕ ਦੀ ਫ਼ਸਲ ਦਾ ਨਾੜ ਸੜ ਜਾਣ ਦਾ ਵੀ ਪਤਾ ਲੱਗਾ ਹੈ।
ਇਹ ਵੀ ਪੜ੍ਹੋ - ਗਰਮੀਆਂ ਦੀਆਂ ਛੁੱਟੀਆਂ 'ਚ ਰੇਲ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ, ਵਿਭਾਗ ਨੇ ਲਿਆ ਇਹ ਵੱਡਾ ਫ਼ੈਸਲਾ
ਇਸੇ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਕਥਿਤ ਤੌਰ ’ਤੇ ਕੁਝ ਹੋਰ ਕਿਸਾਨਾਂ ਦਾ ਵੀ ਕਣਕ ਦਾ ਨਾੜ ਸੜ ਜਾਣ ਦੀ ਸੂਚਨਾ ਮਿਲੀ ਹੈ। ਉਪਰੋਕਤ ਕਣਕ ਦੀ 4 ਏਕੜ ਫ਼ਸਲ ਅਤੇ ਕਣਕ ਦਾ ਨਾੜ ਸੜ ਜਾਣ ਕਾਰਨ ਕਿਸਾਨਾਂ ਦਾ ਲੱਖਾਂ ਰੁਪਇਆ ਦਾ ਨੁਕਸਾਨ ਹੋ ਗਿਆ ਹੈ। ਇਸ ਘਟਨਾ ਦਾ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਵੱਡੀ ਗਿਣਤੀ ’ਚ ਇਕੱਤਰ ਹੋਏ ਪਿੰਡ ਵਾਸੀ ਪਤਵੰਤਿਆਂ ਅਤੇ ਕਿਸਾਨਾਂ ਨੇ ਤੇਜ਼ ਹਵਾਵਾਂ ਦੌਰਾਨ ਤੇਜ਼ੀ ਨਾਲ ਫੈਲ ਰਹੀ ਅੱਗ 'ਤੇ ਬੜੀ ਜਦੋਂ-ਜਹਿਦ ਨਾਲ ਕਾਬੂ ਪਾਇਆ। ਜੇਕਰ ਅੱਗ ’ਤੇ ਜਲਦ ਕਾਬੂ ਨਾ ਪਾਇਆ ਜਾਂਦਾ ਤਾਂ ਅਗਲੇ ਨਾਲ ਲੱਗਦੇ ਖੇਤਾਂ ’ਚ ਪੱਕੀ ਹੋਈ ਕਣਕ ਦੀ ਕਈ ਏਕੜ ਫ਼ਸਲ ਦਾ ਵੱਡਾ ਨੁਕਸਾਨ ਹੋ ਸਕਦਾ ਸੀ।
ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ: Air India ਨੇ 30 ਅਪ੍ਰੈਲ ਤੱਕ ਰੱਦ ਕੀਤੀਆਂ ਉਡਾਣਾਂ
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਕੱਬਰਵੱਛਾ ਰੋਡ ਮੁੱਦਕੀ ਨੇ ਦੱਸਿਆ ਕਿ ਅੱਜ ਕਰੀਬ ਸਾਢੇ 11 ਵਜੇ ਦੇ ਆਸ-ਪਾਸ ਅਚਾਨਕ ਉਨ੍ਹਾਂ ਦੀ 4 ਏਕੜ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਅਤੇ ਸਾਰੀ ਫ਼ਸਲ ਸੜ ਕੇ ਸੁਆਹ ਹੋ ਗਈ। ਇਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਗਿਆ ਹੈ। ਇਹ ਅੱਗ ਲੱਗਣ ਦੀ ਘਟਨਾ ਜ਼ਮੀਨ ਦੇ ਨੇੜਿਓਂ ਲੰਘਦੀ ਬਿਜਲੀ ਦੀ ਲਾਈਨ ਦੇ ਸ਼ਾਰਟ ਸਰਕਟ ਹੋਣ ਕਾਰਨ ਹੋਈ ਜਾਪਦੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ ਨੇ ਦੱਸਿਆ ਕਿ ਇਸ ਘਟਨਾ ’ਚ ਉਨ੍ਹਾਂ ਦੀ ਵੀ ਕਰੀਬ ਪੌਣੇ 2 ਏਕੜ ਕਣਕ ਦੀ ਫ਼ਸਲ ਦਾ ਨਾੜ ਸੜ ਗਿਆ ਹੈ।
ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ
ਇਸੇ ਤਰ੍ਹਾਂ ਕੁਝ ਹੋਰ ਕਿਸਾਨਾਂ ਦਾ 4 ਏਕੜ ਨਾੜ ਸੜ ਗਿਆ ਹੈ। ਇਸ ਮੌਕੇ ਉਪਰੋਕਤ ਕਿਸਾਨ ਬਲਵਿੰਦਰ ਸਿੰਘ ਅਤੇ ਕਿਸਾਨ ਆਗੂ ਗੁਰਜੰਟ ਸਿੰਘ ਬਰਾੜ ਆਦਿ ਪਿੰਡ ਵਾਸੀ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8