ਖੇਤਾਂ ''ਚ ਕੰਮ ਕਰ ਰਹੇ ਕਿਸਾਨ ਦੀ ਸੱਪ ਲੜਨ ਕਾਰਨ ਮੌਤ

08/25/2019 4:11:19 PM

ਮੱਖੂ (ਵਾਹੀ) - ਮੱਖੂ ਨੇਡਲੇ ਪਿੰਡ ਘੁੱਦੂਵਾਲਾ ਵਿਖੇ ਖੇਤਾਂ 'ਚ ਕੰਮ ਕਰ ਰਹੇ ਇਕ ਕਿਸਾਨ ਦੀ ਸੱਪ ਲੜ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਜੋਗਿੰਦਰ ਸਿੰਘ ਪੁੱਤਰ ਸੰਗਾਰਾ ਸਿੰਘ ਵਜੋਂ ਹੋਈ ਹੈ, ਜੋ 2 ਏਕੜ ਜ਼ਮੀਨ ਦਾ ਮਾਲਕ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਤੀਜੇ ਸੁਖਚੈਨ ਸਿੰਘ ਪੁੱਤਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਤਾਏ ਜੋਗਿੰਦਰ ਸਿੰਘ ਨੂੰ ਖੇਤਾਂ 'ਚ ਕੰਮ ਕਰਦੇ ਸਮੇਂ ਇਕ ਸੱਪ ਨੇ ਡੰਗ ਮਾਰ ਦਿੱਤਾ ਸੀ। ਜ਼ਖਮੀ ਹਾਲਤ 'ਚ ਉਸ ਨੂੰ ਉਸ ਦੇ ਪਰਿਵਾਰ ਨੇ ਸਿਵਲ ਹਸਪਤਾਲ ਮੱਖੂ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਵੇਖਦੇ ਹੋਏ ਵੱਡੇ ਹਸਪਤਾਲ ਲੈ ਕੇ ਜਾਣ ਲਈ ਕਿਹਾ। ਅਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾਖਲ 'ਚ ਇਲਾਜ ਕਰਵਾ ਰਹੇ ਕਿਸਾਨ ਦੀ ਸੱਪ ਦੇ ਜ਼ਹਿਰ ਕਾਰਨ ਲੱਤ ਗਲ ਗਈ, ਜਿਸ ਕਾਰਨ ਉਸ ਦੀ ਅੱਜ ਮੌਤ ਹੋ ਗਈ।


rajwinder kaur

Content Editor

Related News