ਕਰਜ਼ੇ ਤੋਂ ਪ੍ਰੇਸ਼ਾਨ ਅੰਨਦਾਤੇ ਨੇ ਨਿਗਲੀ ਜ਼ਹਿਰੀਲੀ ਚੀਜ਼

11/01/2019 5:29:33 PM

ਬੁਢਲਾਡਾ (ਬਾਂਸਲ) - ਪਿੰਡ ਸਿਰਸੀਵਾਲਾ ਦੇ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਰਬਾਰਾ ਸਿੰਘ (60) ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਸਿਰਸੀਵਾਲ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਰਬਾਰਾ ਦੇ ਭਰਾ ਰਾਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆੜ੍ਹਤੀਏ ਦੇ ਕਰਜ਼ੇ ਤੋਂ ਪ੍ਰੇਸ਼ਾਨ ਸੀ। ਉਸ ਕੋਲ ਖੇਤੀ ਯੋਗ ਸਿਰਫ ਡੇਢ ਕਿੱਲਾ ਜ਼ਮੀਨ ਦਾ ਸੀ, ਜਿਸ ਨਾਲ ਉਸ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੋ ਰਿਹਾ ਸੀ। ਇਸੇ ਕਾਰਨ ਉਸ ਨੇ ਅੱਜ ਸਵੇਰੇ ਖੇਤ 'ਚ ਜਾ ਕੇ ਖੁਦਕੁਸ਼ੀ ਕਰ ਲਈ। ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨ 'ਤੇ ਮਾਮਲਾ ਦਰਜ ਕਰਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

rajwinder kaur

This news is Content Editor rajwinder kaur