ਆਰਥਿਕ ਤੰਗੀ ਦੇ ਚਲਦਿਆਂ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ
Sunday, Sep 16, 2018 - 05:56 PM (IST)

ਮਲੋਟ (ਜੁਨੇਜਾ) - ਬੀਤੀ ਰਾਤ ਮਲੋਟ ਨੇੜੇ ਪਿੰਡ ਰਾਣੀਵਾਲਾ ਵਿਖੇ ਇਕ ਕਿਸਾਨ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਦਿਆਲ ਸਿੰਘ (65) ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਕੋਲ 3-4 ਏਕੜ ਜ਼ਮੀਨ ਸੀ ਅਤੇ ਉਸ ਦੇ ਦੋ ਪੁੱਤਰ ਹਨ।
ਪਿਛਲੇ ਸਾਲ ਉਸ ਦੀ ਪਤਨੀ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਦੇ ਇਲਾਜ 'ਤੇ ਬਹੁਤ ਜਿਆਦਾ ਪੈਸਾ ਲੱਗਾ ਸੀ। ਦਿਆਲ ਸਿੰਘ ਖੁਦ ਵੀ ਸ਼ੂਗਰ ਦਾ ਮਰੀਜ਼ ਸੀ। ਬਿਮਾਰੀਆਂ 'ਤੇ ਪੈਸੇ ਲੱਗਣ ਅਤੇ ਆਰਥਿਕ ਮੰਦਹਾਲੀ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮ-ਹਤਿਆ ਕਰ ਲਈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।