ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

Monday, Feb 17, 2020 - 10:26 PM (IST)

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

ਸ਼ੇਰਪੁਰ, (ਅਨੀਸ਼, ਸਿੰਗਲਾ)- ਪਿੰਡ ਕਾਲਾਬੂਲਾ ਦੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦਰਸ਼ਨ ਸਿੰਘ (70) ਪੁੱਤਰ ਚੰਨਣ ਸਿੰਘ ਜੋ ਕਿ ਖੇਤੀਬਾਡ਼ੀ ਦਾ ਕੰਮ ਕਰਦਾ ਸੀ ਅਤੇ ਉਸ ਕੋਲ 9 ਵਿਘੇ ਦੇ ਕਰੀਬ ਖੇਤੀਯੋਗ ਜ਼ਮੀਨ ਸੀ ਅਤੇ ਉਸ ਦੇ ਸਿਰ ਕਰੀਬ 6 ਲੱਖ ਰੁਪਏ ਦੇ ਕਰੀਬ ਕਰਜ਼ਾ ਵੀ ਸੀ, ਜਿਸ ਕਾਰਣ ਉਸ ਦੇ ਘਰ ਦਾ ਗੁਜ਼ਾਰਾ ਬਡ਼ੀ ਹੀ ਮੁਸ਼ਕਲ ਨਾਲ ਚੱਲਦਾ ਸੀ ਅਤੇ ਮ੍ਰਿਤਕ ਕਿਸਾਨ ਦਰਸ਼ਨ ਸਿੰਘ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਵੱਲੋਂ ਸ਼ੇਰਪੁਰ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੇ ਪਿਤਾ ਨੇ ਕਰਜ਼ੇ ਕਾਰਣ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦਰਸ਼ਨ ਸਿੰਘ ਆਪਣੇ ਪਿੱਛੇ ਇਕ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ ਹੈ। ਥਾਣਾ ਸ਼ੇਰਪੁਰ ਦੀ ਪੁਲਸ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ। ਪਿੰਡ ਦੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮ੍ਰਿਤਕ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ।


author

Bharat Thapa

Content Editor

Related News