ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ, 7 ਭੈਣਾਂ ਦਾ ਸੀ ਇਕਲੌਤਾ ਭਰਾ

Wednesday, Jun 10, 2026 - 07:37 PM (IST)

ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ, 7 ਭੈਣਾਂ ਦਾ ਸੀ ਇਕਲੌਤਾ ਭਰਾ

ਮਹਿਲ ਕਲਾਂ (ਲਕਸ਼ਦੀਪ ਗਿੱਲ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਦੀਵਾਨਾ ਵਿਖੇ ਕਰਜ਼ੇ ਦੀ ਮਾਰ ਅਤੇ ਪਤਨੀ ਦੀ ਬਿਮਾਰੀ ਦੇ ਇਲਾਜ ਕਾਰਨ ਲਗਾਤਾਰ ਵਧ ਰਹੇ ਆਰਥਿਕ ਬੋਝ ਤੋਂ ਪਰੇਸ਼ਾਨ 36 ਸਾਲਾ ਨੌਜਵਾਨ ਕਿਸਾਨ ਹਰਵਿੰਦਰ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। 

ਜਾਣਕਾਰੀ ਅਨੁਸਾਰ ਪਿੰਡ ਦੀਵਾਨਾ ਦੇ 36 ਸਾਲਾ ਕਿਸਾਨ ਹਰਵਿੰਦਰ ਸਿੰਘ ਨੇ ਸਿਰ ਚੜ੍ਹੇ ਕਰਜ਼ੇ ਅਤੇ ਘਰੇਲੂ ਪਰੇਸ਼ਾਨੀਆਂ ਕਾਰਨ ਖੇਤ ਵਿੱਚ ਜਾ ਕੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ, ਜਿਸ ਕਾਰਨ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਅਤੇ ਆਰਥਿਕ ਤੌਰ 'ਤੇ ਕਾਫ਼ੀ ਪਰੇਸ਼ਾਨ ਸੀ ਕਿਉਂਕਿ ਉਸ ਦੀ ਪਤਨੀ ਦਾ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲਣ ਕਾਰਨ ਪਰਿਵਾਰ 'ਤੇ ਖ਼ਰਚਾ ਲਗਾਤਾਰ ਵੱਧ ਰਿਹਾ ਸੀ। ਆਰਥਿਕ ਤੰਗੀ ਕਾਰਨ ਉਸ ਨੂੰ ਆਪਣੇ ਦੁੱਧਾਰੂ ਪਸ਼ੂ, ਟਰੈਕਟਰ ਅਤੇ ਕਿਰਾਏ 'ਤੇ ਚੱਲਣ ਵਾਲੀਆਂ ਟੈਕਸੀਆਂ ਵੀ ਵੇਚਣੀਆਂ ਪਈਆਂ ਸਨ, ਪਰ ਫਿਰ ਵੀ ਕਰਜ਼ੇ ਦਾ ਬੋਝ ਘੱਟ ਨਹੀਂ ਹੋਇਆ।

ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਅਨੁਸਾਰ ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ ਧਾਰਾ 195 ਬੀਐੱਨਐੱਸਐੱਸ ਤਹਿਤ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਇਸ ਮੰਦਭਾਗੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਸਿਰ ਚੜ੍ਹਿਆ ਸਾਰਾ ਸਰਕਾਰੀ ਤੇ ਗੈਰ-ਸਰਕਾਰੀ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਮੁੜ ਵਸੇਬੇ ਲਈ ਯੋਗ ਸਰਕਾਰੀ ਮੁਆਵਜ਼ਾ ਦਿੱਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News