ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

02/13/2020 9:13:20 PM

ਮਲੋਟ, (ਜੁਨੇਜਾ)— ਛਾਪਿਆਂਵਾਲੀ ਵਿਖੇ ਇਕ ਕਿਸਾਨ ਵਲੋਂ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (35 ਸਾਲ) ਪੁੱਤਰ ਬਲਦੇਵ ਸਿੰਘ ਜੋ ਠੇਕੇ 'ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਦਾ ਸੀ, ਪਿਛਲੇ ਕਾਫੀ ਸਮੇਂ ਤੋਂ ਆਰਥਿਕ ਤੰਗੀ ਕਰ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਸੀ। ਇਸ ਦੌਰਾਨ ਹੀ ਉਸ ਨੇ ਖੇਤ ਜਾ ਕੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

KamalJeet Singh

This news is Content Editor KamalJeet Singh