ਗੁਲਾਬੀ ਸੁੰਡੀ ਕਾਰਨ ਨੁਕਸਾਨੀ ਫ਼ਸਲ ਅਤੇ ਕਣਕ ’ਚੋਂ ਝਾੜ ਘੱਟ ਨਿਕਲਣ ’ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Wednesday, Apr 20, 2022 - 03:56 PM (IST)
ਬੰਠਿਡਾ (ਗਰਗ) : ਪੰਜਾਬ ’ਚ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਰਕੇ ਪ੍ਰੇਸ਼ਾਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਹਨ। ਬੀਤੇ ਦਿਨ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ’ਚ ਪ੍ਰੇਸ਼ਾਨ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਸੀ। ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਵੀ ਕਣਕ ਦਾ ਝਾੜ ਘੱਟ ਹੋਣ ਅਤੇ ਨਰਮੇ ਦਾ ਮੁਆਵਜਾ ਨਾ ਮਿਲਣ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੋ ਦਿਨਾਂ ਤੋ ਪ੍ਰੇਸ਼ਾਨੀ ਕਰਕੇ ਲਾਪਤਾ ਸੀ ਜਿਸ ਦੀ ਲਾਸ਼ ਅੱਜ ਪਿੰਡ ਦੇ ਛੱਪੜ ਵਿੱਚੋ ਮਿਲੀ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ
ਮਾਲਵੇ ਅੰਦਰ ਪਹਿਲਾਂ ਗੁਲਾਬੀ ਸੁੰਡੀ ਨੇ ਕਿਸਾਨ ਦੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਸੀ ਜਿਸ ਦੇ ਮੁਆਵਜੇ ਲਈ ਕਿਸਾਨ ਹੁਣ ਵੀ ਦਫਤਰਾਂ ਦੇ ਧੱਕੇ ਖਾ ਰਹੇ ਹਨ ਤੇ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਰਕੇ ਕਿਸਾਨਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਰਣਧੀਰ ਸਿੰਘ ਜੋ ਕਿ ਬੀਤੀ 2 ਦਿਨ ਤੋਂ ਲਾਪਤਾ ਸੀ। ਉਸ ਦੀ ਲਾਸ਼ ਅੱਜ ਪਿੰਡ ਦੇ ਛੱਪੜ ਵਿੱਚ ਤੈਰਦੀ ਮਿਲੀ ਹੈ।ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਕੋਲ ਮਹਿਜ ਦੋ ਕਨਾਲਾਂ ਜ਼ਮੀਨ ਹੈ ਪਰ ਉਹ ਠੇਕੇ ‘ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ। ਪਹਿਲਾਂ ਨਰਮੇ ਤੇ ਗੁਲਾਬੀ ਸੁੰਡੀ ਦਾ ਹਮਲਾ ਹੋਣ ਕਰਕੇ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਸੀ ਤੇ ਹੁਣ ਤੱਕ ਮੁਆਵਜਾ ਨਹੀ ਸੀ ਮਿਲੀਆ, ਜਿਸ ਕਰਕੇ ਜ਼ਮੀਨ ਦਾ ਠੇਕਾ ਅਤੇ ਖਰਚਾ ਉਸ ਦੇ ਸਿਰ ਟੁੱਟ ਗਿਆ ਤੇ ਹੁਣ ਕਣਕ ਵਿੱਚੋ ਝਾੜ ਘੱਟ ਨਿਕਲਣ ਕਰਕੇ ਉਸ ’ਤੇ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਗਈ ਸੀ। ਇਸ ਕਰਕੇ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ ਤੇ 18 ਅਪ੍ਰੈਲ ਤੋਂ ਘਰੋਂ ਬਿਨ੍ਹਾਂ ਦੱਸੇ ਰਾਤ ਸਮੇ ਚਲਾ ਗਿਆ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਨੇ ਪ੍ਰੇਸ਼ਾਨੀ ਵਿੱਚ ਇੱਹ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ
ਉਧਰ ਦੂਜੇ ਪਾਸੇ ਕਿਸਾਨ ਆਗੂਆਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜਾ ਅਤੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਜਦੋ ਕਿ ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਕਿਸਾਨ ਦੀ ਪਤਨੀ ਦੇ ਬਿਆਨ ਤੇ 174 ਦੀ ਕਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿੱਚ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ । ਮ੍ਰਿਤਕ ਆਪਣੇ ਪਿਛੇ ਇੱਕ ਪਤਨੀ ਇੱਕ ਲੜਕੀ ਅਤੇ ਲੜਕਾ ਛੱਡ ਗਿਆਂ ਹੈ ਘਰ ਵਿੱਚ ਕਮਾਈ ਦਾ ਕੋਈ ਸਾਧਨ ਨਹੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ