ਕਣਕ ਦਾ ਝਾੜ ਘੱਟ ਨਿਕਲਣ ਕਰਕੇ ਕਿਸਾਨ ਨੇ ਕੀਤੀ ਖੁਦਕੁਸ਼ੀ

04/19/2022 3:39:40 PM

ਧਰਮਗੜ੍ਹ  (ਬੇਦੀ) : ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਵੱਲੋਂ ਫਾਹਾ ਲੈ ਕੇ ਲਾ ਕੇ ਖੁਦਕੁਸ਼ੀ ਕੀਤੇ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮੱਖਣ ਸਿੰਘ (42 ਸਾਲ) ਪੁੱਤਰ ਝੰਡਾ ਸਿੰਘ ਨੰਬਰਦਾਰ ਜੋ ਕਿ ਬੁਢਲਾਡਾ ਵਿਖੇ ਪੈਸਟੀਸਾਈਡ ਦੀ ਦੁਕਾਨ 'ਤੇ ਕੰਮ ਕਰਦਾ ਸੀ ਤੇ ਨਾਲ-ਨਾਲ ਖੇਤੀਬਾੜੀ ਵੀ ਕਰਦਾ ਸੀ। ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ, ਜਿਸ ਨੇ ਸਵੇਰ ਸਮੇਂ ਆਪਣੇ ਖੇਤ ਜਾ ਕੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : ਮਨੁੱਖੀ ਅਧਿਕਾਰਾਂ ਲਈ ਮੇਰੇ ਬੋਲਣ ਤੋਂ ਕੁਝ ਲੋਕਾਂ ਨੂੰ ਪ੍ਰੇਸ਼ਾਨੀ, ਲੱਭ ਰਹੇ ਮੁੱਦੇ : ਤਨਮਨਜੀਤ ਸਿੰਘ ਢੇਸੀ

ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ, ਦੋ ਨਾਬਾਲਗ ਬੱਚੇ ਬੇਟਾ ਤੇ ਬੇਟੀ ਛੱਡ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬੁਢਲਾਡਾ ਵਿਖੇ ਭੇਜਿਆ ਗਿਆ ਅਤੇ ਥਾਣਾ ਸਦਰ ਬੁਢਲਾਡਾ ਦੀ ਪੁਲਸ ਵੱਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪਿੰਡ ਦੇ ਸਰਪੰਚ ਦੀ  ਸੁਖਜੀਤ ਕੌਰ, ਸੁਖਪਾਲ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ ਅਤੇ ਕਿਸਾਨ ਯੂਨੀਅਨ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਨੋਟ - ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha