ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ

Thursday, May 28, 2026 - 05:11 PM (IST)

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ

ਬਠਿੰਡਾ (ਸੁਖਵਿੰਦਰ) : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਬਠਿੰਡਾ-ਗੰਗਾਨਗਰ ਰੇਲਵੇ ਲਾਈਨ ''ਤੇ ਬਹਿਮਣ ਦੀਵਾਨਾ ਨੇੜੇ ਇਕ ਵਿਅਕਤੀ ਨੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦਾ ਸਿਰ ਪੂਰੀ ਤਰ੍ਹਾਂ ਦਰੜਿਆ ਗਿਆ । ਸੂਚਨਾ ਮਿਲਣ ''ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ ਅਤੇ ਸਹਾਰਾ ਪ੍ਰਧਾਨ ਗੌਤਮ ਗੋਇਲ ਮੋਕੇ ''ਤੇ ਪਹੁੰਚੇ ਅਤੇ ਜੀਆਰਪੀ ਨੂੰ ਸੂਚਿਤ ਕੀਤਾ।

ਮ੍ਰਿਤਕ ਦੀ ਲਾਸ਼ ਰੇਲਵੇ ਟਰੈਕ ਦੇ ਨਾਲ ਪਈ ਸੀ, ਜਿਸ ਦਾ ਸਿਰ ਬੁਰੀ ਤਰ੍ਹਾਂ ਦਰੜਿਆ ਗਿਆ ਸੀ। ਪੁਲਸ ਪੜਤਾਲ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮਿ੍ਤਕ ਦੀ ਪਹਿਚਾਣ ਜਗਦੀਪ ਸ਼ਰਮਾ ਪੁੱਤਰ ਕੌਰ ਚੰਦ ਵਾਸੀ ਬਹਿਮਣ ਦੀਵਾਨਾ ਵਜੋਂ ਹੋਈ। ਸੂਤਰਾਂ ਅਨੁਸਾਰ ਮ੍ਰਿਤਕ ਕਰਜ਼ੇ ਤੋਂ ਪ੍ਰੇਸ਼ਾਨ ਸੀ ਅਤੇ ਮਾਨਸਿਕ ਤਣਾਅ ਵਿਚ ਰਹਿੰਦਾ ਸੀ।


author

Gurminder Singh

Content Editor

Related News