ਬਰਨਾਲਾ 'ਚ ਬਜ਼ੁਰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਆੜ੍ਹਤੀਏ ਤੋਂ ਲੈਣੇ ਸਨ 44 ਲੱਖ ਰੁਪਏ

Wednesday, Feb 22, 2023 - 11:13 AM (IST)

ਬਰਨਾਲਾ 'ਚ ਬਜ਼ੁਰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਆੜ੍ਹਤੀਏ ਤੋਂ ਲੈਣੇ ਸਨ 44 ਲੱਖ ਰੁਪਏ

ਭਦੌੜ (ਰਾਕੇਸ਼) : ਕਸਬਾ ਭਦੌੜ ਦੇ ਨਾਲ ਲੱਗਦੇ ਕੋਠੇ ਬਾਬਾ ਭਾਨ ਸਿੰਘ ਵਿਖੇ ਇਕ ਬਜ਼ੁਰਗ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਆਪਣੇ ਘਰ ਵਿਚ ਫਾਹ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅਜਮੇਰ ਸਿੰਘ (71) ਪੁੱਤਰ ਹਜੂਰਾ ਸਿੰਘ ਵਾਸੀ ਕੋਠੇ ਬਾਬਾ ਭਾਨ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਕੇਂਦਰੀ ਮੰਤਰੀ ਦੇ ਬਿਆਨ ਨੇ ਭਖਾਈ ਪੰਜਾਬ ਦੀ ਸਿਆਸਤ, ਸੁਖਬੀਰ ਬਾਦਲ ਨੇ ਬੋਲਿਆ ਵੱਡਾ ਹਮਲਾ

ਥਾਣਾ ਭਦੌੜ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਦੌੜ ਵਿਖੇ ਅਜਮੇਰ ਸਿੰਘ ਦੀ ਪਤਨੀ ਪਰਮਜੀਤ ਕੌਰ ਨੇ ਬਿਆਨ ਦਿੰਦਿਆਂ ਕਿਹਾ ਕਿ ਉਸਦੇ ਪਤੀ ਨੇ ਆੜ੍ਹਤੀਏ ਹਰਦੀਪ ਕੁਮਾਰ ਉਰਫ ਲਾਲੀ ਵਾਸੀ ਪਿੰਡ ਨੈਣੇਵਾਲ ਕੋਲੋਂ 44 ਲੱਖ ਰੁਪਏ ਲੈਣੇ ਸਨ ਅਤੇ ਇਸੇ ਗੱਲ ਨੂੰ ਲੈ ਕੇ ਉਹ ਪ੍ਰੇਸ਼ਾਨ ਰਹਿੰਦੇ ਸਨ।

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ 'ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ ਵੱਡਾ ਬਿਆਨ

ਇਸ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਉਨ੍ਹਾਂ ਨੇ ਘਰ 'ਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਭਦੌੜ ਦੀ ਪੁਲਸ ਨੇ ਮ੍ਰਿਤਕ ਅਜਮੇਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News