ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

05/17/2020 1:21:10 AM

ਮਾਨਸਾ (ਸੰਦੀਪ ਮਿੱਤਲ)— ਹਲਕਾ ਸਰਦੂਲਗੜ੍ਹ ਦੇ ਪਿੰਡ ਝੇਰਿਆਂਵਾਲੀ ਦੇ ਇਕ ਗਰੀਬ ਖੇਤ ਮਜ਼ਦੂਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੋੜਕੀਆਂ ਪੁਲਸ ਦੇ ਸਹਾਇਕ ਥਾਣੇਦਾਰ ਜਗਦੀਸ਼ ਰਾਏ ਨੇ ਦੱਸਿਆ ਕਿ ਪਿੰਡ ਝੇਰਿਆਂਵਾਲੀ ਦਾ ਖੇਤ ਮਜ਼ਦੂਰ ਗੋਰਾ ਸਿੰਘ (42) ਪੁੱਤਰ ਚੂਹੜ ਸਿੰਘ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਆਪਣੇ ਘਰ ਫਾਹ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਉਹ ਆਪਣੇ ਪਿੱਛੇ ਪਤਨੀ, ਦੋ ਲੜਕੇ ਤੇ ਇਕ ਲੜਕੀ ਛੱਡ ਗਿਆ ਹੈ। ਜੌੜਕੀਆਂ ਪੁਲਸ ਨੇ ਗੋਰਾ ਸਿੰਘ ਦੀ ਪਤਨੀ ਸੁਖਪਾਲ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦਾ ਸਿਵਲ ਹਸਪਤਾਲ ਸਰਦੂਲਗੜ੍ਹ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਜਿਸ ਦਾ ਸਸਕਾਰ ਕਰ ਦਿੱਤਾ ਗਿਆ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।

KamalJeet Singh

This news is Content Editor KamalJeet Singh