ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ

Sunday, Aug 18, 2019 - 01:12 AM (IST)

ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ

ਸ਼ੇਰਪੁਰ (ਸਿੰਗਲਾ)— ਆਰਥਿਕ ਤੰਗੀ ਤੇ ਕਰਜ਼ੇ ਦੀ ਮਾਰ ਹੇਠ ਆਏ ਪੂਰੇ ਪੰਜਾਬ ਤੋਂ ਇਲਾਵਾ ਖਾਸਕਰ ਮਾਲਵੇ ਅੰਦਰ ਕਿਸਾਨਾ ਵੱਲੋਂ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਰੁਕਣ ਦੀ ਬਜਾਏ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ। ਬਲਾਕ ਸ਼ੇਰਪੁਰ ਦੇ ਪਿੰਡ ਰਾਮਨਗਰ ਛੰਨਾਂ ਦੇ ਇਕ ਗਰੀਬ ਕਿਸਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ। ਜਾਣਕਾਰੀ ਅਨੁਸਾਰ ਜਸਵੀਰ ਸਿੰਘ (28) ਪੁੱਤਰ ਜਗਿੰਦਰ ਸਿੰਘ ਜੱਟ ਸਿੱਖ ਜੋ ਆਰਥਿਕ ਤੰਗੀ ਤੇ ਪਰਿਵਾਰ ਸਿਰ ਚੜੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਨੇ ਸ਼ੁਕੱਰਵਾਰ ਸਵੇਰੇ ਘਰ 'ਚ ਪਈ ਕੋਈ ਕੀਟਨਾਸ਼ਿਕ ਦਵਾਈ ਪੀਕੇ ਆਪਣੀ ਜੀਵਨ ਲੀਲਾ ਸਮਾਪਿਤ ਕਰ ਲਈ। 
ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਵੱਡੇ ਭਰਾ ਚਮਕੌਰ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਪਰਿਵਾਰ ਦੀ ਮਾੜੀ ਹਾਲਤ ਤੇ ਲੰਮੇ ਸਮੇਂ ਤੋਂ ਬਿਮਾਰ ਪਏ ਪਿਤਾ ਸਿਰ ਚੜੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਪ੍ਰੇਸ਼ਾਨੀ ਦੇ ਆਲਮ 'ਚ ਸ਼ੁਕੱਰਵਾਰ ਕੋਈ ਜ਼ਹਿਰੀਲੀ ਦਵਾਈ ਪੀ ਲਈ। ਜਿਸ ਨੂੰ ਮੁੱਡਲੀ ਸਹਾਇਤਾ ਲਈ ਸ਼ੇਰਪੁਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਸੀ ਪਰ ਬੀਤੀ ਸ਼ਾਂਮ ਉਸਦੀ ਮੌਤ ਹੋ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਰਿੰਦਰਪਾਲ ਸਿੰਘ, ਸਾਬਕਾ ਸਰਪੰਚ ਗਰੀਬ ਸਿੰਘ ਛੰਨਾਂ, ਚੂਹੜ ਸਿੰਘ, ਸਾਬਕਾ ਪੰਚ ਜਗਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜ੍ਹਤ ਪਰਿਵਾਰ ਦੀ ਮਾੜੀ ਹਾਲਤ ਨੂੰ ਦੇਖਦਿਆਂ ਆਰਥਿਕ ਮੱਦਦ ਕੀਤੀ ਜਾਵੇ ਤੇ ਪਰਿਵਾਰ ਸਿਰ ਚੜਿਆ ਕਰਜ਼ਾ ਮਾਫ ਕੀਤਾ ਜਾਵੇ।             


author

KamalJeet Singh

Content Editor

Related News