ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

05/13/2019 9:22:49 PM

ਸੰਗਤ ਮੰਡੀ (ਮਨਜੀਤ)— ਪਿੰਡ ਮੱਲਵਾਲਾ ਦੀ ਵਿਖੇ ਇਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਬਲਕਾਰ ਸਿੰਘ 3-4 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ ਬੈਂਕਾਂ ਤੇ ਸੋਸਾਇਟੀ ਦਾ ਕਰੀਬ 8-9 ਲੱਖ ਰੁਪਏ ਦਾ ਕਰਜ਼ਾ ਸੀ ਜਿਸ ਨੂੰ ਲੈ ਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਐਤਵਾਰ ਦੁਪਿਹਰ ਸਮੇਂ ਬਲਕਾਰ ਸਿੰਘ ਆਪਣੇ ਘਰੋਂ ਚਲਾ ਗਿਆ ਜਦੋਂ ਵਾਪਿਸ ਘਰ ਨਾ ਆਇਆ ਤਾਂ ਪਰਿਵਾਰਕ ਮੈਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਜਦੋਂ ਪਰਿਵਾਰ ਨੇ ਖੇਤਾਂ 'ਚ ਜਾ ਕੇ ਦੇਖਿਆ ਤਾਂ ਖੇਤ 'ਚ ਬਣੇ ਕਮਰੇ 'ਚ ਉਸ ਦੀ ਲਾਸ਼ ਪਈ ਸੀ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬਲਕਾਰ ਸਿੰਘ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਥਾਣਾ ਸੰਗਤ ਦੀ ਪੁਲਿਸ ਨੇ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾ ਦਿੱਤਾ।

KamalJeet Singh

This news is Content Editor KamalJeet Singh