ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ

Sunday, Sep 22, 2019 - 09:26 PM (IST)

ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ

ਸ੍ਰੀ ਚਮਕੌਰ ਸਾਹਿਬ, (ਕੌਸ਼ਲ)— ਥਾਣਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੀ ਬੇਲਾ ਪੁਲਸ ਚੌਕੀ ਦੇ ਪਿੰਡ ਭੈਣੀ ਦੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਬੇਲਾ ਦੇ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ 42 ਸਾਲਾ ਰਣਜੋਧ ਸਿੰਘ ਪੁੱਤਰ ਹਰਨੇਕ ਸਿੰਘ ਨੇ ਦੁਪਹਿਰ ਲਗਭਗ ਢਾਈ ਵਜੇ ਆਪਣੇ ਖੇਤਾਂ 'ਚ ਕੋਈ ਜ਼ਹਿਰੀਲੀ ਦਵਾਈ ਖਾ ਲਈ। ਇਸ ਸਬੰਧੀ ਮ੍ਰਿਤਕ ਦੀ ਪੁੱਤਰੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੂੰ ਉਸਦੇ ਚਾਚੇ ਦਾ ਫੋਨ ਆਇਆ ਕਿ ਉਸ ਦੇ ਪਿਤਾ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਹੈ। ਉਹ ਤੁਰੰਤ ਉਨ੍ਹਾਂ ਨੂੰ ਰੋਪੜ ਦੇ ਪਰਮਾਰ ਹਸਪਤਾਲ 'ਚ ਲੈ ਗਏ, ਜਿੱਥੇ ਕਿ ਡਾਕਟਰਾਂ ਨੇ ਹਾਲਤ ਗੰਭੀਰ ਦੇਖਦੇ ਹੋਏ ਪੀ. ਜੀ. ਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ, ਜਿੱਥੇ ਪਹੁੰਚ ਕੇ ਉਨ੍ਹਾਂ ਦੀ ਮੌਤ ਹੋ ਗਈ। ਇਲਾਜ ਦੌਰਾਨ ਉਨ੍ਹਾਂ ਦੀ ਜੇਬ 'ਚੋਂ ਇਕ ਖੁਦਕੁਸ਼ੀ ਨੋਟ ਮਿਲਿਆ, ਜਿਸ 'ਚ ਮ੍ਰਿਤਕ ਨੇ ਲਿਖਿਆ ਹੋਇਆ ਸੀ ਕਿ ''ਮੈਂ ਨਿੱਕਾ ਰਾਮ ਹਲਵਾਈ ਦੇ ਪੰਜ ਹਜ਼ਾਰ ਰੁਪਏ ਦੇਣੇ ਸਨ, ਜਿਸ ਸਬੰਧੀ ਉਹ ਮੈਨੂੰ ਰੋਜ਼ ਰਸਤੇ 'ਚ ਘੇਰ ਕੇ ਤੰਗ-ਪ੍ਰੇਸ਼ਾਨ ਕਰਦਾ ਸੀ, ਇਸ ਲਈ ਮੇਰੀ ਮੌਤ ਦਾ ਜ਼ਿੰਮੇਵਾਰ ਨਿੱਕਾ ਰਾਮ ਹਲਵਾਈ ਨੂੰ ਸਮਝਿਆ ਜਾਵੇ।''


author

KamalJeet Singh

Content Editor

Related News