ਕੀੜੇਮਾਰ ਦਵਾਈ ਦਾ ਛਿੜਕਾਓ ਕਰਦੇ ਕਿਸਾਨ ਦੀ ਮੌਤ

08/19/2019 6:08:54 PM

ਸਮਾਣਾ,(ਦਰਦ): ਖੇਤਾਂ ਵਿਚ ਫਸਲ 'ਤੇ ਕੀੜੇਮਾਰ ਦਵਾਈ ਦਾ ਛਿੜਕਾਓ ਕਰਦੇ ਵੇਲੇ ਦਵਾਈ ਚੜ੍ਹ ਜਾਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਸਿਵਲ ਹਸਪਤਾਲ ਸਮਾਣਾ 'ਚ ਮ੍ਰਿਤਕ ਕਿਸਾਨ ਬਲਕਾਰ ਸਿੰਘ (46) ਪੁੱਤਰ ਸਵਰਨ ਸਿੰਘ ਵਾਸੀ ਪਿੰਡ ਧੂੜੀਆਂ, ਉਗੋਕੇ ਦਾ ਪੋਸਟਮਾਰਟਮ ਕਰਵਾਉਣ ਪਹੁੰਚੇ ਜਾਂਚ ਅਧਿਕਾਰੀ ਤੇ ਬਾਦਸ਼ਾਹਪੁਰ ਪੁਲਸ ਚੌਂਕੀ ਦੇ ਏ. ਐਸ. ਆਈ. ਲਾਲੀ ਰਾਮ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਿੰਦਰ ਸਿੰਘ ਵਲੋਂ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਅਨੁਸਾਰ ਸ਼ਨੀਵਾਰ ਸ਼ਾਮ ਉਸ ਦਾ ਭਰਾ ਖੇਤਾਂ ਵਿਚ ਫਸਲ 'ਤੇ ਕੀੜੇਮਾਰ ਦਵਾਈ ਦਾ ਛਿੜਕਾਓ ਕਰ ਰਿਹਾ ਸੀ। ਇਸ ਦੌਰਾਨ ਦਵਾਈ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿਥੇ ਇਲਾਜ ਅਧੀਨ ਉਸ ਦੀ ਮੌਤ ਹੋ ਜਾਣ ਉਪਰੰਤ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਮਾਣਾ ਲਿਆਂਦਾ ਗਿਆ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ।


Related News