ਕਰਜ਼ੇ ਕਾਰਨ ਮਾਨਸਿਕ ਤੌਰ ''ਤੇ ਪਰੇਸ਼ਾਨ ਕਿਸਾਨ ਦੀ ਮੌਤ

08/02/2020 12:07:49 PM

ਦੌਲਤਪੁਰਾ (ਗੋਰਾ ਚੂਹੜਚੱਕ) : ਨੇੜਲੇ ਪਿੰਡ ਇੰਦਰਗੜ੍ਹ ਵਿਖੇ ਕਿਸਾਨ ਗੁਰਪਾਲ ਸਿੰਘ (65) ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਕਿਸਾਨ ਗੁਰਪਾਲ ਸਿੰਘ 16 ਲੱਖ ਰੁਪਏ ਦਾ ਕਰਜ਼ਾਈ ਸੀ, ਜਿਸ ਕਾਰਨ ਉਹ ਹਮੇਸ਼ਾ ਚਿੰਤਾ 'ਚ ਰਹਿੰਦਾ ਸੀ। ਪਿਛਲੇ ਦਿਨੀਂ ਚਿੰਤਾ ਚਿਖਾ 'ਚ ਬਦਲ ਗਈ, ਜਿਸ ਕਾਰਨ ਉਹ ਆਪਣੇ ਪਰਿਵਾਰ ਤੋਂ ਸਦਾ ਲਈ ਦੂਰ ਚਲਾ ਗਿਆ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮੋਗਾ ਦੇ ਪ੍ਰਧਾਨ ਗੁਰਨੇਕ ਸਿੰਘ ਬਰਾੜ ਦੌਲਤਪੁਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰ ਰੋਜ਼ ਕਿਸਾਨ ਕਰਜ਼ੇ ਦੀ ਮਾਰ ਹੇਠਾਂ ਆ ਕੇ ਮੌਤ ਨੂੰ ਗਲੇ ਲਗਾ ਰਹੇ ਹਨ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮਲਕੀਤ ਸਿੰਘ, ਨਾਹਰ ਸਿੰਘ, ਸੰਤਾ ਸਿੰਘ ਦੌਲਤਪੁਰਾ, ਦਮਨ ਸਿੰਘ, ਸਤਨਾਮ ਸਿੰਘ, ਸਰਪੰਚ ਸੋਨੀ ਇੰਦਰਗੜ੍ਹ, ਗੁਰਬਚਨ ਸਿੰਘ, ਤਰਲੋਕ ਸਿੰਘ, ਬਲਦੇਵ ਸਿੰਘ ਕਾਲੀਏ ਵਾਲਾ, ਬਲਵੰਤ ਸਿੰਘ, ਚੰਦ ਸਿੰਘ ਲੌਂਗੋਦੇਵਾ ਸਿੰਘ ਦੌਲਤਪੁਰਾ ਆਦਿ ਹਾਜ਼ਰ ਸਨ।
 


Babita

Content Editor

Related News