ਕਰੰਟ ਲੱਗਣ ਨਾਲ ਹੋਈ ਕਿਸਾਨ ਦੀ ਮੌਤ

08/08/2022 4:33:58 PM

ਸੁਨਾਮ, ਊਧਮ ਸਿੰਘ ਵਾਲਾ (ਬਾਂਸਲ)–ਪਿੰਡ ਫਤਿਹਗੜ੍ਹ ਦੇ ਕਿਸਾਨ ਨਿਰਮਲ ਸਿੰਘ ਦੀ ਖੇਤਾਂ ’ਚ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਦੇ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਕਿਹਾ ਕਿ ਨਿਰਮਲ ਸਿੰਘ ਦੀ ਖੇਤਾਂ ’ਚ ਕਰੰਟ ਲੱਗਣ ਕਾਰਨ ਮੌਤ ਹੋ ਗਈ। ਨਿਰਮਲ ਸਿੰਘ ਲੰਬਾ ਸਮਾਂ ਦਿੱਲੀ ਅੰਦੋਲਨ ’ਚ ਹਾਜ਼ਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਉਸ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਕ ਪਾਸੇ ਕਿਸਾਨ ਕਰਜ਼ੇ ਦੀ ਮਾਰ ਹੇਠ ਆ ਕੇ ਖ਼ੁਦਕੁਸ਼ੀਆਂ ਕਰ ਰਹੇ ਹਨ, ਦੂਜੇ ਪਾਸੇ ਖੇਤਾਂ ’ਚ ਕਿਸੇ ਕਿਸਾਨ ਦੀ ਕਰੰਟ ਨਾਲ ਅਤੇ ਕਿਸੇ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਰਹੀ ਹੈ। ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਨਿਰਮਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਯੋਗ ਮੁਆਵਜ਼ਾ ਦੇਵੇ।

Manoj

This news is Content Editor Manoj