ਟਿਕਰੀ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌਤ

Friday, Mar 05, 2021 - 12:50 AM (IST)

ਟਿਕਰੀ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌਤ

ਬੁਢਲਾਡਾ, (ਜ.ਬ.)- ਦਿੱਲੀ ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਸ਼ਾਮਲ ਕਿਸਾਨ ਦਾ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਹਰਨਾਮ ਸਿੰਘ (55) ਪੁੱਤਰ ਸੁਰਜਨ ਸਿੰਘ ਵਾਸੀ ਸੰਦਲੀ ਜੋ ਕਿ 10 ਦਿਨ ਪਹਿਲਾਂ ਦਿੱਲੀ ਕਿਸਾਨੀ ਧਰਨੇ ’ਚ ਗਿਆ ਸੀ, ਜਿਥੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਸੀ, ਜਿਸ ਨੂੰ ਇਲਾਜ ਲਈ ਵਾਪਸ ਲਿਆਂਦਾ ਗਿਆ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੰਜਾਬ ਕਿਸਾਨ ਯੂਨੀਅਨ ਦੇ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਇਸ ਕਿਸਾਨ ਦੇ ਪਰਿਵਾਰ ਲਈ ਮੁਆਵਜੇ ਅਤੇ ਨੌਕਰੀ ਦੀ ਮੰਗ ਕੀਤੀ ਹੈ।


author

Bharat Thapa

Content Editor

Related News