ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਤਲੁਜ ਦਰਿਆ ਦੇ ਤੇਜ਼ ਵਹਾਅ ’ਚ ਰੁੜ੍ਹਿਆ ਕਿਸਾਨ, ਭਾਲ ਜਾਰੀ

04/03/2024 11:59:12 AM

ਫਿਰੋਜ਼ਪੁਰ (ਕੁਮਾਰ) – ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਤੇ ਦਿਨ ਸਤਲੁਜ ਦਰਿਆ ’ਚ ਪਾਣੀ ਦੇ ਤੇਜ਼ ਵਹਾਅ ’ਚ ਇਕ ਕਿਸਾਨ ਦੇ ਰੁੜ੍ਹ ਜਾਣ ਦੀ ਸੂਚਨਾ ਮਿਲੀ ਹੈ। ਪਾਣੀ ਵਿਚ ਰੁੜ੍ਹੇ ਕਿਸਾਨ ਦੀ ਭਾਲ ਬੀ. ਐੱਸ. ਐੱਫ. ਵੱਲੋਂ ਮੋਟਰ ਬੋਟਸ ਨਾਲ ਕੀਤੀ ਜਾ ਰਹੀ ਹੈ। ਉਕਤ ਸਥਾਨ 'ਤੇ ਕਿਸਾਨ ਦੇ ਪਰਿਵਾਰਕ ਮੈਂਬਰ, ਪਿੰਡ ਦੇ ਲੋਕ ਅਤੇ ਗੋਤਾਖੋਰ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਲੋਕਾਂ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ ਚੈੱਕ ਪੋਸਟ ਦੋਨਾ ਤੇਲੂ ਮੱਲ ਦੇ ਇਲਾਕੇ ’ਚ ਕਿਸਾਨ ਰੋਜ਼ਾਨਾ ਹੀ ਸਤਲੁਜ ਦਰਿਆ ਦੇ ਰਸਤੇ ਆਪਣੀਆਂ ਜ਼ਮੀਨਾਂ ’ਚ ਖੇਤੀ ਕਰਨ ਲਈ ਜਾਂਦੇ ਹਨ। ਅੱਜ ਸ਼ਾਮ ਜਦੋਂ 4 ਕਿਸਾਨ ਦਰਿਆ ਦੇ ਵਿਚਕਾਰ ਰੱਸੀ ਫੜ ਕੇ ਆਪਣੇ ਪਿੰਡ ਵੱਲ ਆ ਰਹੇ ਸਨ ਤਾਂ ਅਚਾਨਕ ਇਕ ਕਿਸਾਨ ਅਮਰੀਕ ਸਿੰਘ (47) ਪਿੱਛੇ ਰਹਿ ਗਿਆ ਤੇ ਅਚਾਨਕ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਿਆ। ਇਹ ਖ਼ਬਰ ਸੁਣਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਆਉਣ ਦੀ ਉਡੀਕ ਕਰ ਰਹੇ ਹਨ। ਦੱਸਿਆ ਜਾਂਦਾ ਹੈ ਕਿ ਅਮਰੀਕ ਸਿੰਘ ਦੇ ਛੋਟੇ-ਛੋਟੇ ਬੱਚੇ ਹਨ ਤੇ ਉਹ ਗਰੀਬ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News