ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਕਦਮ ਦੀ ਕੀਤੀ ਸਖਤ ਅਲੋਚਨਾ

04/22/2022 1:30:14 AM

ਮਲੋਟ (ਸ਼ਾਮ ਜੁਨੇਜਾ)- ਸੂਬੇ ਅੰਦਰ ਖੇਤੀ ਵਿਕਾਸ ਬੈਂਕਾਂ ਨੇ ਕਰਜਾਈ ਕਿਸਾਨਾਂ ਦੀ ਗ੍ਰਿਫਤਾਰੀ ਦਾ ਅਮਲ ਮੁੜ ਤੋਂ ਤੇਜ਼ ਕੀਤਾ ਜਾ ਰਿਹਾ ਹੈ | ਇਕੱਲੇ ਮਲੋਟ ਬਲਾਕ ਅੰਦਰ 120 ਕਿਸਾਨਾਂ ਦੀ ਗ੍ਰਿਫਤਾਰੀ ਲਈ ਵਰੰਟ ਤਿਆਰ ਕੀਤੇ ਗਏ ਹਨ | ਉਧਰ ਕਿਸਾਨ ਆਗੂਆਂ ਨੇ ਸਰਕਾਰ ਦੇ ਇਸ ਕਦਮ ਦੀ ਸਖਤ ਅਲੋਚਨਾ ਕੀਤੀ ਹੈ। ਮਲੋਟ ਦੇ ਖੇਤੀ ਸਹਿਕਾਰੀ ਵਿਕਾਸ ਬੈਂਕ ਨੇ 52 ਪਿੰਡਾਂ ਦੇ 1 ਹਜ਼ਾਰ ਤੋਂ ਵੱਧ ਕਿਸਾਨਾਂ ਤੋਂ 55 ਕਰੋੜ ਰੁਪਏ ਲੈਣੇ ਹਨ | ਇਨ੍ਹਾਂ ਕਿਸਾਨਾਂ 'ਚੋਂ 900 ਤੋਂ ਵੱਧ ਕਿਸਾਨ ਬੈਂਕ ਨੇ ਡਿਫਾਲਟਰ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਪੰਜ ਸਾਲਾਂ ਵਿਚ ਬੈਂਕ ਨੇ ਕਿਸਾਨਾਂ ਨੂੰ ਕਰਜ਼ੇ ਦੇਣਾ ਬਿੱਲਕੁੱਲ ਬੰਦ ਕੀਤਾ ਹੋਇਆ ਹੈ ਜਿਸ ਤੋਂ ਸਾਫ ਹੈ ਕਿ ਬੈਂਕ ਦੇ ਕਰਜਾਈ ਤੇ ਡਿਫਾਲਟਰ ਕਿਸਾਨਾਂ ਨੇ ਪਿਛਲੇ 10 ਸਾਲਾਂ ਤੋਂ ਵਧੇਰੇ ਸਮੇਂ ਤੋਂ ਬੈਂਕ ਦਾ ਕਰਜ਼ਾ ਦੇਣਾ ਹੈ। 

ਇਹ ਖ਼ਬਰ ਪੜ੍ਹੋ- ਪਹਿਲੀ ਵਨ ਡੇ ਸੀਰੀਜ਼ ਲਈ ਨੀਦਰਲੈਂਡ ਦੌਰੇ 'ਤੇ ਜਾਵੇਗੀ ਪਾਕਿ ਕ੍ਰਿਕਟ ਟੀਮ
ਇਸ ਸਬੰਧੀ ਬੈਂਕ ਮੈਨੇਜਰ ਸਤਪਾਲ ਜਟੋਲੀਆਂ ਨੇ ਜਾਣਕਾਰੀ ਦਿੰਦਿਆਂ ਬੈਂਕ ਨੇ ਕੁੱਲ 1082 ਕਿਸਾਨਾਂ ਤੋਂ ਪੈਸੇ ਲੈਣੇ ਹਨ। ਜਿਨ੍ਹਾਂ ਵਿਚੋਂ 980 ਦੇ ਕਰੀਬ ਕਿਸਾਨਾਂ ਨੂੰ ਡਿਫਾਲਟਰ ਘੋਸ਼ਿਤ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ 104 ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ 1 ਮਈ ਤੋਂ ਵੱਖ-ਵੱਖ ਪਿੰਡਾਂ ਵਿਚ ਨਿਲਾਮੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬੈਂਕ ਨੇ 120 ਕਿਸਾਨਾਂ ਦੀ ਗ੍ਰਿਫਤਾਰੀ ਲਈ ਵਰੰਟ ਤਿਆਰ ਕੀਤੇ ਹਨ ਜਿਨ੍ਹਾਂ ਦੀ ਸੂਚੀ ਸਹਾਇਕ ਰਜਿਸਟਰਾਰ ਦੇ ਦਫਤਰ ਭੇਜੀ ਜਾ ਚੁੱਕੀ ਹੈ ਉਨ੍ਹਾਂ ਦੇ ਦਸਖਤਾਂ ਤੋਂ ਬਾਅਦ ਇਨ੍ਹਾਂ ਦੀ ਗ੍ਰਿਫਤਾਰੀ ਲਈ ਅਮਲ ਸ਼ੁਰੂ ਹੋ ਜਾਵੇਗਾ।  ਕਿਸਾਨ ਆਗੂਆਂ ਨੇ ਕੀਤੀ ਅਲੋਚਨਾ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਸਰਕਾਰ ਦੇ ਇਹਨਾਂ ਕਦਮਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਜਥੇਬੰਦੀਆਂ ਨੇ ਕਿਸਾਨਾਂ ਦੀ ਗ੍ਰਿਫਤਾਰੀ ਵਾਲੀ ਧਾਰਾ 67 ਏ ਸੰਘਰਸ਼ ਕਰਕੇ ਖਤਮ ਕਰਾਈ ਸੀ ਪਰ ਨਵੀਂ ਸਰਕਾਰ ਨੇ ਇਹ ਪ੍ਰਕਿਰਿਆ ਫਿਰ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਪੜ੍ਹੋ- ਦਿੱਲੀ ਨੇ ਬਣਾਇਆ Powerplay ਦਾ ਸਭ ਤੋਂ ਵੱਡਾ ਰਿਕਾਰਡ, ਵਾਰਨਰ-ਪ੍ਰਿਥਵੀ ਜੁੜੇ ਇਸ ਲਿਸਟ 'ਚ
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਦੇਸ਼ ਨੂੰ ਅਨਾਜ ਦੇ ਸੰਕਟ ਵਿਚੋਂ ਕੱਢਿਆ ਹੈ ਤੇ ਅੱਜ ਕਿਸਾਨੀ ਆਪ ਸੰਕਟ ਵਿਚ ਹੈ । ਸਰਕਾਰ ਵੱਡੇ ਘਰਾਣਿਆਂ ਦੇ ਅਰਬਾਂ ਖਰਬਾਂ ਦੇ ਕਰਜੇ ਮੁਆਫ਼ ਕਰ ਰਹੀ ਹੈ ਪਰ ਕਿਸਾਨਾਂ ਪ੍ਰਤੀ ਸਰਕਾਰ ਦਾ ਰਵਈਆਂ ਨਿੰਦਨਯੋਗ ਹੈ | ਉਹਨਾਂ ਕਿਹਾ ਕਿ ਸਾਡੀ ਕਿਸਾਨ ਜਥੇਬੰਦੀ ਕਿਸੇ ਕਿਸਾਨ ਦੀ ਗ੍ਰਿਫਤਾਰੀ ਅਤੇ ਨਿਲਾਮੀ ਕਿਸੇ ਕੀਮਤ ਤੇ ਨਹੀਂ ਹੋਣ ਦੇਵੇਗੀ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਸਾਰੇ ਕਰਜੇ ਤੇ ਲੀਕ ਫੇਰੀ ਜਾਵੇ |

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News