ਕਿਸਾਨ ਜੱਥੇਬੰਦੀਆਂ ਨੇ ਝੋਨਾ ਖ਼ਰੀਦ ਲਈ ਛੋਟੇ ਤੇ ਦਰਮਿਆਨੇ ਖ਼ਰੀਦ ਕੇਂਦਰ ਬੰਦ ਕਰਨ ਦੀ ਕੀਤੀ ਨਿੰਦਾ

11/18/2020 11:08:48 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਮੰਡੀ ਬੋਰਡ ਵਲੋਂ ਪੇਂਡੂ ਖੇਤਰਾਂ ਦੇ ਝੋਨਾ ਖ਼ਰੀਦ ਲਈ ਛੋਟੇ ਅਤੇ ਦਰਮਿਆਨੇ ਖ਼ਰੀਦ ਕੇਂਦਰ ਬੰਦ ਕਰਨ ਅਤੇ ਝੋਨਾ ਖ਼ਰੀਦ ਨੂੰ ਮੁੱਖ ਯਾਰਡਾਂ ਤੱਕ ਹੀ ਸੀਮਤ ਕਰਨ ਦੇ ਹੁਕਮਾਂ ਦੀ ਕਿਸਾਨ ਸੰਗਠਨਾਂ ਨੇ ਨਿਖੇਧੀ ਕੀਤੀ ਹੈ। ਕਿਸਾਨ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਘੱਟੋ-ਘੱਟ 15 ਦਿਨ ਹੋਰ ਪੇਂਡੂ ਖੇਤਰਾਂ ਦੇ ਖ਼ਰੀਦ ਕੇਂਦਰਾਂ ਨੂੰ ਚਾਲੂ ਰੱਖਿਆ ਜਾਵੇ। ਕੇਂਦਰ-ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ 2020 ਖਿਲਾਫ਼ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਦੇ ਪੰਜਾਬ ਭਰ ਵਿਚ ਟੋਲ ਪਲਾਜ਼ਿਆਂ, ਰੇਲਵੇ-ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਪੱਕੇ ਮੋਰਚਿਆਂ ਦੇ 48ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ।

ਪੜ੍ਹੋ ਇਹ ਵੀ ਖ਼ਬਰ - ਪਾਕਿਸਤਾਨ 'ਚ ਗ਼ੈਰ ਮਰਦ ਨਾਲ ਸਬੰਧ ਰੱਖਣ ਵਾਲੀ 9 ਬੱਚਿਆਂ ਦੀ ਮਾਂ ਨੂੰ ਮਿਲੀ ਦਰਦਨਾਕ ਮੌਤ

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਪੇਂਡੂ ਖੇਤਰਾਂ ਦੇ ਖ਼ਰੀਦ ਕੇਂਦਰ ਬੰਦ ਕਰਨ ਵਾਲੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ 60-70 ਕਿਲੋਮੀਟਰ ਤੱਕ ਦੂਰ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਲੈ ਕੇ ਜਾਣ ’ਤੇ ਆਵਾਜਾਈ ਦਾ ਬਹੁਤ ਖ਼ਰਚਾ ਪਵੇਗਾ, ਇਸ ਕਰ ਕੇ 15 ਦਿਨ ਹੋਰ ਛੋਟੇ ਅਤੇ ਦਰਮਿਆਨੇ ਖ੍ਰੀਦ ਕੇਂਦਰ ਚਾਲੂ ਰੱਖੇ ਜਾਣ। ਕਿਸਾਨ ਆਗੂਆਂ ਨੇ ਕਿਹਾ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਇਹ ਖ਼ਰੀਦ ਕੇਂਦਰ ਬਹੁਤ ਮਾਅਨੇ ਰੱਖਦੇ ਹਨ।

ਪੜ੍ਹੋ ਇਹ ਵੀ ਖਬਰ - ‘ਰੋਮਾਂਟਿਕ’ ਹੋਣ ਦੇ ਨਾਲ-ਨਾਲ ਜ਼ਿਆਦਾ ‘ਗੁੱਸੇ’ ਵਾਲੇ ਹੁੰਦੈ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਕਈ ਗੱਲਾਂ

ਪੰਜਾਬ ਭਰ ਵਿਚ ਧਰਨਿਆਂ ਨੂੰ ਸੰਬੋਧਨ ਕਰਦਿਆਂ 30 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਕਾਲੇ ਕਾਨੂੰਨ ਲੋਕਾਂ ਉਪਰ ਕੋਈ ਪਹਿਲਾ ਹੱਲਾ ਨਹੀਂ ਸਗੋਂ 1991 ਵਿਚ ਰਾਓ-ਮਨਮੋਹਨ ਸਿੰਘ ਹਕੂਮਤ ਵਲੋਂ ਸਾਮਰਾਜੀ ਦਿਸਾ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਆਰਥਿਕ ਸੁਧਾਰਾਂ ਦੀ ਪ੍ਰਕਿਰਿਆ ਦਾ ਲਗਾਤਾਰ ਜਾਰੀ ਰੂਪ ਹੈ। ਮੋਦੀ ਹਕੂਮਤ ਵਲੋਂ ਉਨ੍ਹਾਂ ਨੀਤੀਆਂ ਨੂੰ ਜਾਰੀ ਰੱਖਦਿਆਂ ਜਨਤਕ ਖੇਤਰ ਦੇ ਅਦਾਰਿਆਂ (ਕੋਲਾ ਖਾਣਾਂ, ਜਹਾਜ਼ਰਾਨੀ, ਹਵਾਈ ਅੱਡੇ, ਰੇਲਵੇ, ਸੜ੍ਹਕਾਂ, ਟਰਾਂਸਪੋਰਟ, ਸਿਹਤ, ਸਿੱਖਿਆ, ਬੀਮਾ, ਬੰਦਰਗਾਹਾਂ ਆਦਿ) ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਵਿਦਿਆਰਥੀਆਂ ਲਈ ਅਹਿਮ ਖ਼ਬਰ : ਕੈਨੇਡਾ ਵੀਜ਼ੇ ਲਈ ਅਹਿਤਿਆਤ ਵਾਲੇ ਕਾਲਜਾਂ ਦੀ ਸੂਚੀ ਹੋਈ ਅੱਪਡੇਟ

ਡਾ. ਦਰਸ਼ਨਪਾਲ ਨੇ ਕਿਹਾ ਕਿ 18 ਨਵੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ 30 ਕਿਸਾਨ ਜੱਥੇਬੰਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ ਹੋਈ ਮੀਟਿੰਗ ਸਬੰਧੀ ਸਮੀਖਿਆ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਕਰਨਗੀਆਂ।

ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਅਤੇ ਪਰੇਸ਼ਾਨੀਆਂ ਤੋਂ ਮੁਕਤੀ ਪਾਉਣ ਲਈ ਐਤਵਾਰ ਨੂੰ ਕਰੋ ਇਹ ਖ਼ਾਸ ਉਪਾਅ 


rajwinder kaur

Content Editor

Related News