ਕਿਸਾਨਾਂ ਨੇ ਰਾਸ਼ਟਰੀ ਮਾਰਗ ਜਾਮ ਕਰ ਕੀਤਾ ਸਰਕਾਰ ਖਿਲਾਫ ਪ੍ਰਦਰਸ਼ਨ

04/23/2019 6:49:46 PM

ਖੰਨਾ,(ਵਿਪਨ): ਸ਼ਹਿਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕਿਸਾਨਾਂ ਦੀ ਫਸਲ ਦੀ ਖਰੀਦ ਸਰਕਾਰ ਵਲੋਂ ਨਾ ਕੀਤੇ ਜਾਣ ਕਾਰਨ ਕਿਸਾਨਾਂ ਨੇ ਸਰਕਾਰ ਦਾ ਵਿਰੋਧ ਕੀਤਾ। ਇਸ ਦੌਰਾਨ ਆੜਤੀਆਂ ਤੇ ਕਿਸਾਨਾਂ ਨੇ ਰਾਸ਼ਟਰੀ ਮਾਰਗ 1 (ਜੀ. ਟੀ. ਰੋਡ.) ਜਾਮ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਫਸਲ 'ਤੇ ਥੋੜੀ ਬਹੁਤ ਮੌਸਮ ਦੀ ਮਾਰ ਪਈ ਤਾਂ ਇਸ 'ਚ ਕਿਸਾਨਾਂ ਦੀ ਕੀ ਦੋਸ਼ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਸਹਾਇਤਾ ਨਹੀਂ ਕਰੇਗੀ ਤਾਂ ਕਿਸਾਨਾਂ ਕੋਲ ਖੁਦਕੁਸ਼ੀ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੋਵੇਗਾ।


Related News