ਮਾਨਸਾ : ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Tuesday, Aug 13, 2019 - 06:44 PM (IST)

ਮਾਨਸਾ: ਪੰਜਾਬ 'ਚ ਕਰਜ਼ੇ ਤੋਂ ਪਰੇਸ਼ਾਨ ਕਈ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ਦੀਆਂ ਘਟਨਾਵਾਂ ਥਮਣ ਦਾ ਨਾਮ ਨਹੀਂ ਲੈ ਰਹੀਆਂ। ਅਜਿਹਾ ਹੀ ਮਾਮਲਾ ਜਿਲੇ ਦੇ ਪਿੰਡ ਭੰਮਾ ਕਲਾ 'ਚ ਦੇਖਣ ਨੂੰ ਮਿਲਿਆ, ਜਿਥੇ ਇਕ 23 ਸਾਲਾ ਨੌਜਵਾਨ ਕਿਸਾਨ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਬਲਜੀਤ ਸਿੰਘ ਵਾਸੀ ਪਿੰਡ ਭੰਮਾ ਜਿਸ 'ਤੇ 15 ਲੱਖ ਰੁਪਏ ਦਾ ਕਰਜ਼ਾ ਸੀ, ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਬਜ਼ੁਰਗ ਮਾਂ ਪਤਨੀ ਤੇ ਛੋਟੇ-ਛੋਟੇ ਬੱਚਿਆਂ ਨੂੰ ਕਰਜ਼ਦਾਰ ਛੱਡ ਗਿਆ।