ਆਜ਼ਾਦੀ ਦਿਹਾੜੇ ’ਤੇ ਕਿਸਾਨ ਮਜ਼ਦੂਰਾਂ ਨੇ ਫਿਰੋਜ਼ਪੁਰ ਵਿੱਚ ਰੋਸ ਮਾਰਚ ਕਰਦੇ ਹੋਏ ਫੂਕੇ ਪੁਤਲੇ

08/16/2021 1:00:12 PM

ਫ਼ਿਰੋਜ਼ਪੁਰ (ਕੁਮਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਮਜ਼ਦੂਰਾਂ ਅਤੇ ਜਨਾਨੀਆਂ ਵੱਲੋਂ ਸਿੰਘੂ ਬਾਰਡਰ ਦਿੱਲੀ ’ਤੇ ਲੱਗੇ ਪੱਕੇ ਮੋਰਚੇ ਦੇ 261ਵੇਂ ਦਿਨ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿੱਚ ਰੋਸ ਮਾਰਚ ਕੀਤਾ ਗਿਆ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ ਚੁਰਾਹੇ ਵਿੱਚ ਪੁਤਲੇ ਫੂਕਦੇ ਹੋਏ ਦੇਸ਼ ਦੇ ਭ੍ਰਿਸ਼ਟ ਰਾਜ ਪ੍ਰਬੰਧ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ, ਉਪ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਅਤੇ ਰਣਬੀਰ ਸਿੰਘ ਰਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਅਤੇ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁਲੇ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ - ਸਟੇਜਾਂ ਤੋਂ ਬੇਲਗਾਮ ਭਾਸ਼ਣ ਦੇਣ ਕਰਕੇ ਲੋਕਾਂ ਦੇ ਸਿਰ ਤੋਂ ਉਤਰਨ ਲੱਗਾ ‘ਨਵਜੋਤ ਸਿੱਧੂ’ ਦਾ ਜਾਦੂ

ਉਨ੍ਹਾਂ ਕਿਹਾ ਕਿ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਅਮੀਰ ਕਰਨ ਲਈ ਦੇਸ਼ ਦੇ ਹਿੱਤਾਂ ਨੂੰ ਉਨ੍ਹਾਂ ਪੂੰਜੀਪਤੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਵੇਚ ਰਹੇ ਹਨ। ਮੋਟਰਸਾਈਕਲਾਂ, ਸਕੂਟਰ, ਕਾਰਾਂ, ਜੀਪਾਂ ਤੇ ਟਰੈਕਟਰਾਂ ’ਤੇ ਸ਼ਹਿਰ-ਛਾਉਣੀ ਵਿਚ ਰੋਸ ਮਾਰਚ ਕਰਦੇ ਕਿਸਾਨਾਂ ਨੇ ਕਿਹਾ ਕਿ ਪਿਛਲੇ 9 ਮਹੀਨਿਆਂ ਤੋਂ ਦਿੱਲੀ ਵਿੱਚ ਕਿਸਾਨਾਂ ਦਾ ਸ਼ਾਂਤੀਪੂਰਨ ਅੰਦੋਲਨ ਚੱਲ ਰਿਹਾ ਹੈ। ਕਿਸਾਨ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਨੂੰ ਰੱਦ ਕਰਨ ਦੀ ਵਾਰ-ਵਾਰ ਮੰਗ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ’ਤੇ ਇਸਦਾ ਕੋਈ ਅਸਰ ਨਹੀਂ ਹੋ ਰਿਹਾ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਕਿਸਾਨ ਵਿਰੋਧੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਤੁਰੰਤ ਰੱਦ ਕੀਤੇ ਜਾਣ ਅਤੇ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਵਾਲਾ ਐੱਮ.ਐੱਸ.ਪੀ. ਦਾ ਕਾਨੂੰਨ ਬਣਾਇਆ ਜਾਵੇ। ਇਸ ਮੌਕੇ ਕਿਸਾਨ ਆਗੂ ਸਾਹਿਬ ਸਿੰਘ ਦੀਨੇਕੇ, ਬਲਜਿੰਦਰ ਸਿੰਘ ਤਲਵੰਡੀ ਨੇਪਾਲਾਂ, ਸੁਰਜੀਤ ਸਿੰਘ ਫੌਜੀ ,ਹਰਫੂਲ ਸਿੰਘ, ਬਲਵਿੰਦਰ ਸਿੰਘ ਲੋਹਕਾ, ਅਮਨਦੀਪ ਸਿੰਘ ਆਦਿ ਕਿਸਾਨ ਨੇਤਾਵਾਂ ਨੇਤਾਵਾਂ ਨੇ ਵਿਚਾਰ ਪ੍ਰਗਟ ਕੀਤੇ।

ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲ


rajwinder kaur

Content Editor

Related News