ਕਿਸਾਨ ਜਥੇਬੰਦੀ ਨੇ ਟੋਲ ਪਲਾਜ਼ਾ ’ਤੇ ਸਹੂਲਤਾਂ ਦਾ ਲਿਆ ਜਾਇਜ਼ਾ
Wednesday, Aug 14, 2024 - 09:52 PM (IST)
ਲੁਧਿਆਣਾ (ਅਨਿਲ, ਸ਼ਿਵਮ) - ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਅੱਜ ਨੈਸ਼ਨਲ ਹਾਈਵੇ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਪੁੱਜੇ। ਜਿਨ੍ਹਾਂ ਨੇ ਟੋਲ ਪਲਾਜ਼ਾ 'ਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਟੋਲ ਪਲਾਜ਼ਾ ਮੈਨੇਜਰ ਨਾਲ ਗੱਲਬਾਤ ਕੀਤੀ। ਇਸ ਮੌਕੇ ਏ.ਸੀ.ਪੀ ਵੈਸਟ ਮੁਰਾਦ ਜਸਵੀਰ ਸਿੰਘ, ਲਾਡੋਵਾਲ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਦੇਹਲ, ਟੋਲ ਪਲਾਜ਼ਾ ਮੈਨੇਜਰ ਦੀਪੇਂਦਰ ਸਿੰਘ, ਵਾਇਸ ਮੈਨੇਜਰ ਪੰਕਜ ਕੁਮਾਰ ਅਤੇ ਬਚਿੱਤਰ ਸਿੰਘ ਹਾਜ਼ਰ ਸਨ।
ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ 'ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਹਲਕਾ ਗਿੱਲ ਦੇ ਇੰਚਾਰਜ ਸੁਰਿੰਦਰ ਸਿੰਘ ਪਵਾਰ, ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਦੱਸਿਆ ਕਿ ਅੱਜ ਕਿਸਾਨ ਯੂਨੀਅਨ ਟੋਲ ਪਲਾਜ਼ਾ 'ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਸੀ ਤਾਂ ਉਨ੍ਹਾਂ ਨੇ ਜਨਤਕ ਸਹੂਲਤਾਂ ਸਬੰਧੀ ਆਪਣੀਆਂ ਮੰਗਾਂ ਰੱਖੀਆਂ ਸਨ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਟੋਲ ਪਲਾਜ਼ਾ ’ਤੇ ਸਾਰੀਆਂ ਸਹੂਲਤਾਂ ਪੂਰੀਆਂ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ ਅਤੇ ਅੱਜ ਕਿਸਾਨ ਯੂਨੀਅਨ ਟੋਲ ਪਲਾਜ਼ਾ 'ਤੇ ਸਹੂਲਤਾਂ ਦੀ ਜਾਂਚ ਕਰਨ ਆਈ ਹੈ। ਉਨ੍ਹਾਂ ਕਿਹਾ ਕਿ ਜੇਕਰ ਟੋਲ ਪਲਾਜ਼ਾ ’ਤੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਕਿਸਾਨ ਯੂਨੀਅਨ ਆਪਣਾ ਸੰਘਰਸ਼ ਵਿੱਢੇਗੀ। ਇਸ ਮੌਕੇ ਕਿਸਾਨ ਆਗੂ ਗੁਰਮੀਤ ਸਿੰਘ, ਕਾਲਾ ਸਿੰਘ, ਗੁਰਦੀਪ ਸਿੰਘ ਵਰਿੰਦਰ ਕੁਮਾਰ ਵਰਮਾ ਆਦਿ ਹਾਜ਼ਰ ਸਨ।