ਕਿਸਾਨਾਂ ਨੇ ਪਰਿਵਾਰਾਂ ਸਮੇਤ ਡੀ. ਸੀ. ਦਫ਼ਤਰਾਂ ਅੱਗ ਲਾਏ ਧਰਨੇ

01/19/2019 3:56:48 AM

 ਚੰਡੀਗ੍ਹਡ਼੍ਹ, (ਭੁੱਲਰ)- ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸਾਂਝੇ ਕਿਸਾਨ ਕਰਜ਼ਾ ਮੁਕਤੀ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਅੱਜ ਪੰਜਾਬ ਦੇ 18 ਜ਼ਿਲਿਆਂ ’ਚ ਕਿਸਾਨਾਂ ਨੇ ਡੀ. ਸੀ. ਦਫਤਰਾਂ ਅੱਗੇ ਧਰਨੇ ਦਿੱਤੇ। ਧਰਨਿਆਂ ’ਚ ਹਜ਼ਾਰਾਂ ਦੀ ਗਿਣਤੀ ’ਚ ਪਰਿਵਾਰਾਂ ਸਮੇਤ ਪਹੁੰਚੇ ਕਿਸਾਨਾਂ-ਮਜ਼ਦੂਰਾਂ ਨੇ ਸਰਕਾਰਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਸੌਂਪੇ। ਮੁਕੰਮਲ ਕਰਜ਼ਾ ਮੁਆਫੀ ਅਤੇ ਖਾਲ੍ਹੀ ਚੈੱਕਾਂ ਦੀ ਵਾਪਸੀ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ। ਵੱਖ-ਵੱਖ ਥਾਵਾਂ ’ਤੇ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਮੁੱਖ ਮੰਤਰੀ ਵਲੋਂ ਪੰਜ ਏਕਡ਼ ਤਕ ਮਾਲਕੀ ਵਾਲੇ ਕੁਝ ਕੁ ਕਿਸਾਨਾਂ ਨੂੰ ਨਿਗੂਣੀ ਰਾਹਤ ਦੇ ਕੇ ਵਾਅਦੇ ਤੋਂ ਭੱਜਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਅਤੇ ਇਸ ਨਿਗੂਣੀ ਰਾਹਤ ਤੋਂ ਵੀ ਵਾਂਝੇ ਰਹਿ ਗਏ ਹੱਕਦਾਰ ਕਿਸਾਨ ਦਫਤਰਾਂ ਵਿਚ ਖੱਜਲ-ਖੁਆਰ ਹੋ ਰਹੇ ਹਨ ਤੇ ਉਲਟਾ ਬੈਂਕਾਂ ਤੇ ਸੂਦਖੋਰਾਂ ਵਲੋਂ ਧੋਖੇ ਨਾਲ ਰੱਖੇ ਖਾਲ੍ਹੀ ਚੈੱਕਾਂ ਦੀ ਦੁਰਵਰਤੋਂ ਰਾਹੀਂ ਅਦਾਲਤਾਂ ਵਿਚੋਂ ਸਜ਼ਾਵਾਂ ਤੇ ਜੁਰਮਾਨੇ ਕਰਵਾਏ ਜਾ ਰਹੇ ਹਨ। ਪੰਜਾਬ ਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਲਾਗੂ ਕਰਵਾਉਣ ਲਈ 18 ਫਰਵਰੀ ਤੋਂ ਰੀਜਨਲ ਲੀਡ ਬੈਂਕ ਪੰਜਾਬ ਸਥਿਤ ਪੰਜਾਬ ਨੈਸ਼ਨਲ ਬੈਂਕ (ਜ਼ੋਨ ਦਫਤਰ) ਲੁਧਿਆਣਾ ਦਾ ਅਣਮਿੱਥੇ ਸਮੇਂ  ਲਈ ਘਿਰਾਓ ਕੀਤਾ ਜਾਵੇਗਾ। ਵੱਖ-ਵੱਖ ਜ਼ਿਲਿਆਂ ’ਚ ਲੱਗੇ ਧਰਨਿਆਂ ਦੀ ਅਗਵਾਈ ਕਰਨ ਵਾਲਿਆਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿਘ ਫੂਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀ ਕੇ, ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੇ ਕਨਵੀਨਰ ਕੰਵਲਪ੍ਰੀਤ ਸਿਘ ਪੰਨੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਸਿੰਘ ਮਹਿਮਾ ਅਤੇ ਕਿਸਾਨ ਸੰਘਰਸ਼ ਕਮੇਟੀ ਅਾਜ਼ਾਦ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਆਦਿ ਦੇ ਨਾਂ ਜ਼ਿਕਰਯੋਗ ਹਨ। 


KamalJeet Singh

Content Editor

Related News