ਕਿਸਾਨਾਂ ਦੇ ਹੱਕ ਵਿਚ ਸਾਬਕਾ ਸੈਨਿਕਾਂ ਨੇ ਕੀਤੀ ਭੁੱਖ ਹੜਤਾਲ

01/30/2021 4:54:11 PM

ਗਿੱਦੜਬਾਹਾ (ਕੁਲਦੀਪ ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿਖੇ ਕਿਸਾਨ ਭਾਈਚਾਰੇ ਦੇ ਹੱਕ ਵਿਚ ਸਾਬਕਾ ਸੈਨਿਕਾਂ ਨੇ ਭੁੱਖ ਹੜਤਾਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਨਿੰਦਾ ਵੀ ਕੀਤੀ। ਦਿੱਲੀ ਵਿਖੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚਲ ਰਹੇ ਅੰਦੋਲਨ ਦੌਰਾਨ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੁੱਧ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਆ ਗਈਆਂ ਹਨ। ਇਸ ਸਬੰਧੀ ਅੱਜ ਗਿੱਦੜਬਾਹਾ ਵਿਖੇ ਸਾਬਕਾ ਸੈਨਿਕਾਂ ਨੇ ਕਿਸਾਨਾਂ ਦੇ ਹਕ ਵਿਚ ਭੁੱਖ ਹੜਤਾਲ ਕੀਤੀ।

ਇਸ ਦੌਰਾਨ ਵਕੀਲ ਭਾਈਚਾਰੇ ਵੱਲੋ ਵੀ ਇਸ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਗਈ।ਐਡਵੋਕੇਟ ਕੁਲਜਿੰਦਰ ਸਿੰਘ, ਐਕਸ ਸਰਵਿਸਮੈਨ ਕਿਰਪਾਲ ਸਿੰਘ, ਐਕਸ ਸਰਵਿਸ ਮੈਨ ਅਵਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਵੱਲੋ ਚਲ ਰਹੇ ਸੰਘਰਸ਼ ’ਚ ਆਖਰ ਕਿਸਾਨਾਂ ਦੀ ਹੀ ਜਿੱਤ ਹੋਵੇਗੀ।

Shyna

This news is Content Editor Shyna