ਪਿੰਡ ਭਬਾਤ ਦਾ ਕਿਸਾਨ ਜੱਥਾ ਰਾਸ਼ਨ ਲੈ ਕੇ ਦਿੱਲੀ ਹੋਇਆ ਰਵਾਨਾ

Thursday, Jan 07, 2021 - 05:49 PM (IST)

ਪਿੰਡ ਭਬਾਤ ਦਾ ਕਿਸਾਨ ਜੱਥਾ ਰਾਸ਼ਨ ਲੈ ਕੇ ਦਿੱਲੀ ਹੋਇਆ ਰਵਾਨਾ

ਜ਼ੀਰਕਪੁਰ (ਮੇਸ਼ੀ) : ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਕਿਸਾਨਾਂ ਅਤੇ ਹਰ ਵਰਗ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਕਰਕੇ ਕਿਸਾਨ ਜਥੇਬੰਦੀਆਂ ਵਿੱਚ ਦਿੱਲੀ ਵੱਲ ਕਿਸਾਨਾਂ ਦੀ ਮਦਦ ਕਰਨ ਦਾ ਜਨੂੰਨ ਵਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜੀਰਕਪੁਰ ਦੇ ਪਿੰਡ ਭਬਾਤ ਤੋਂ ਇੱਕ ਵਿਸ਼ਾਲ ਜੱਥਾ ਟਰੱਕ ਰਾਹੀਂ ਰਸਦ ਅਤੇ ਕੰਬਲਾਂ ਦੀ ਖੇਪ ਸਮੇਤ ਜ਼ਰੂਰੀ ਵਸਤਾਂ ਲੈ ਕੇ ਦਿੱਲੀ ਲਈ ਰਵਾਨਾ ਹੋਇਆ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਪੜ੍ਹੋ ਇਹ ਵੀ ਖ਼ਬਰ - ਦੋ ਇਲਾਇਚੀਆਂ ਖਾਣ ਮਗਰੋਂ ਪੀਓ ਗਰਮ ਪਾਣੀ, ਹਮੇਸ਼ਾ ਲਈ ਦੂਰ ਹੋਣਗੀਆਂ ਇਹ ਬੀਮਾਰੀਆਂ

ਕਿਸਾਨਾਂ ਨੇ ਦੱਸਿਆ ਕਿ ਕਿਸਾਨ ਸੰਘਰਸ਼ 40 ਦਿਨਾਂ ਤੋਂ ਲਗਾਤਾਰ ਜਾਰੀ ਹੈ, ਫਿਰ ਵੀ ਮੋਦੀ ਸਰਕਾਰ ਦਾ ਵਤੀਰਾ ਕਿਸਾਨ ਸਮੇਤ ਮਨੁੱਖਤਾ ਵਿਰੋਧੀ ਵੀ ਸਾਬਤ ਹੋ ਰਿਹਾ ਹੈ। ਇਸ ਠੰਢ ਕਾਰਨ ਦਿੱਲੀ ਬਾਰਡਰ ’ਤੇ ਬੈਠੇ ਕਿਸਾਨਾਂ ਦੀ ਹਾਲਤ ਬਹੁਤ ਤਰਸਯੋਗ ਹੋ ਰਹੀ ਹੈ, ਇਸਦੇ ਬਾਵਜੂਦ ਵੀ ਉਨ੍ਹਾਂ ਦੇ ਹੌਸਲੇ ਬੁਲੰਦ ਹਨ। ਇੱਥੋਂ ਦੇ ਸਾਬਕਾ ਕੌਂਸਲਰ ਨਛੱਤਰ ਸਿੰਘ ਨੇ ਦੱਸਿਆ ਕਿ ਇਸ ਸੰਘਰਸ਼ ਨੂੰ ਕਾਮਯਾਬ ਕਰਨ ਲਈ ਸਿਰਫ਼ ਪੰਜਾਬ ਹੀ ਨਹੀਂ ਸਗੋਂ ਸਾਰਾ ਸੰਸਾਰ ਸੰਘਰਸ਼ ’ਚ ਸ਼ਾਮਲ ਹੋ ਰਿਹਾ ਹੈ। ਜੇਕਰ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਨਾ ਢਲਿਆ ਤਾਂ 26 ਜਨਵਰੀ ਨੂੰ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ


author

rajwinder kaur

Content Editor

Related News