ਕਿਸਾਨਾਂ ਦੇ ਹੱਕ ’ਚ ਨਿੱਤਰਿਆ ਵਕੀਲ ਭਾਈਚਾਰਾ, ਕੰਮਕਾਜ ਠੱਪ ਕਰਕੇ 3 ਦਸੰਬਰ ਨੂੰ ਕਰੇਗਾ ਪ੍ਰਦਰਸ਼ਨ

12/02/2020 5:46:32 PM

ਜ਼ੀਰਾ (ਗੁਰਮੇਲ ਸੇਖ਼ਵਾ) - ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਬਾਰ ਐਸੋਸੀਏਸ਼ਨ ਜ਼ੀਰਾ ਨੇ ਕੰਮਕਾਜ ਠੱਪ ਕਰਕੇ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਬਾਰ ਐਸੋਸੀਏਸ਼ਨ ਜ਼ੀਰਾ ਦੇ ਪ੍ਰਧਾਨ ਹਰਗੁਰਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਨੇ ਇਕਮੁੱਠ ਹੋ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਦੇ ਖ਼ਿਲਾਫ਼ ਅਵਾਜ਼ ਉਠਾਈ ਹੈ। ਉਨ੍ਹਾਂ ਆਵਾਜ਼ ਉਠਾਉਂਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਸੜਕਾਂ ’ਤੇ ਦਿਨ-ਰਾਤ ਕੱਟ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਕੰਨ੍ਹਾਂ ’ਤੇ ਜੂੰ ਤੱਕ ਨਹੀਂ ਸਰਕ ਰਹੀ। 

ਪੜ੍ਹੋ ਇਹ ਵੀ ਖ਼ਬਰ - UK ਸਟੂਡੈਂਟ ਵੀਜ਼ਾ: ‘ਇੰਟਰਵਿਊ’ ਤੇ ‘ਫੰਡ’ ਰੋਕ ਰਹੇ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ‘ਰਾਹ’

ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਹਰਗੁਰਬੀਰ ਸਿੰਘ ਗਿੱਲ ਨੇ ਕਿਹਾ ਕਿ ਵਕੀਲ ਭਾਈਚਾਰਾ ਕੇਂਦਰ ਸਰਕਾਰ ਦੇ ਇਸ ਕਿਸਾਨ ਅਤੇ ਲੋਕ ਮਾਰੂ ਫ਼ੈਸਲੇ ਦਾ ਵਿਰੋਧ ਕਰਦੀ ਹੋਈ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਹੈ। 3 ਦਸੰਬਰ 2020 ਨੂੰ ਵਕੀਲ ਭਾਈਚਾਰਾ ਕੰਮਕਾਜ ਠੱਪ ਕਰਕੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰੇਗਾ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

ਇਸ ਮੌਕੇ ਹਰਵਿੰਦਰ ਸਿੰਘ ਕਰਵਲ, ਮੇਜਰ ਸਿੰਘ ਸੰਧੂ, ਅਮਰੀਕ ਸਿੰਘ ਵਿਰਕ, ਸਰਵਣ ਸਿੰਘ, ਪਰਮਜੀਤ ਸਿੰਘ ਧੰਜੂ, ਪਰਮਿੰਦਰ ਸਿੰਘ ਵਿਦੇਸ਼ਾ, ਨਿਰਮਲ ਸਿੰਘ, ਬਲਬੀਰ ਸਿੰਘ, ਹਰਜਿੰਦਰ ਲਾਂਬਾ, ਸਨਦੀਪ ਵਿਦੇਸ਼ਾ, ਵਿਜੈ ਬਾਂਸਲ, ਰਾਜਨ ਲਾਂਬਾ, ਹਰਜਿੰਦਰ ਸਿੰਘ ਢਿੱਲੋਂ ਆਦਿ ਸਮੂਹ ਵਕੀਲ ਭਾਈਚਾਰਾ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਦੇ ਹੱਕ ਵਿੱਚ ਜਲਦ ਕੋਈ ਫ਼ੈਸਲਾ ਨਹੀਂ ਆਉਂਦਾ ਤਾਂ ਬਾਰ ਐਸੋਸੀਏਸ਼ਨ ਜ਼ੀਰਾ ਸਖ਼ਤ ਸੰਘਰਸ਼ ਵਿੱਢੇਗੀ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

rajwinder kaur

This news is Content Editor rajwinder kaur