ਕਿਸਾਨ ਮੰਡੀਆਂ ''ਚ ਫਸਲ ਸੁਕਾ ਕੇ ਹੀ ਲਿਆਉਣ : ਵਿਨੋਦ ਕੁਮਾਰ

Saturday, Oct 20, 2018 - 11:06 AM (IST)

ਕਿਸਾਨ ਮੰਡੀਆਂ ''ਚ ਫਸਲ ਸੁਕਾ ਕੇ ਹੀ ਲਿਆਉਣ : ਵਿਨੋਦ ਕੁਮਾਰ

ਧਰਮਕੋਟ (ਸਤੀਸ਼)-ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ। ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਸ਼ਬਦ ਦਾਣਾ ਮੰਡੀ ਢੋਲੇਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਵਿਨੋਦ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਫਤਿਹਗੜ੍ਹ ਪੰਜਤੂਰ ਨੇ ਕਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਕਰਨ ਦੀ ਬਿਹਤਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ  ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਫਸਲ ਸੁਕਾ ਕੇ ਹੀ ਲਿਆਉਣ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਟੱਕਰ ਪ੍ਰਧਾਨ ਆੜ੍ਹਤੀ ਯੂਨੀਅਨ, ਮੁਨੀਸ਼ ਕੁਮਾਰ ਇੰਸਪੈਕਟਰ ਵੇਅਰ ਹਾਊਸ, ਰਾਮ ਸਹਾਰਾ, ਜੋਗਾ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।


Related News