ਕਿਸਾਨਾਂ ਦਾ ਧਰਨਾ 216 ਵੇਂ ਦਿਨ ਵਿੱਚ ਦਾਖ਼ਲ
Wednesday, May 05, 2021 - 06:56 PM (IST)
ਬੁਢਲਾਡਾ (ਬਾਂਸਲ ): ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨਾਂ ਦਾ ਧਰਨਾ ਅੱਜ 216 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਅੱਜ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਸਵਰਨਜੀਤ ਸਿੰਘ ਦਲਿਓ ਤੋਂ ਇਲਾਵਾ ਬਲਦੇਵ ਸਿੰਘ ਗੁਰਨੇ ਕਲਾਂ, ਗੁਰਦੇਵ ਦਾਸ ਬੋੜਾਵਾਲ ਅਤੇ ਹਰਿੰਦਰ ਸਿੰਘ ਸੋਢੀ ਨੇ ਸੰਬੋਧਨ ਕੀਤਾ।
ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਸਾਮਰਾਜੀ ਅਤੇ ਕਾਰਪੋਰੇਟ ਘਰਾਣਿਆਂ ਦੀ ਢੀਠਤਾਈ ਨਾਲ ਚਾਕਰੀ ਕੀਤੀ ਜਾ ਰਹੀ ਹੈ। ਜਿਸ ਕਾਰਨ ਦੇਸ਼ ਦੀ ਆਰਥਿਕਤਾ ਤਬਾਹ ਹੋ ਰਹੀ ਹੈ। ਆਗੂਆਂ ਨੇ ਕਿਹਾ ਕਿ ਹਾਕਮਾਂ ਦੇ ਡੰਡੇ ਦੇ ਜ਼ੋਰ ਨਾਲ ਸ਼ਾਸਨ ਕਰਨ ਦੇ ਅਤੇ ਪਾੜੋ ਤੇ ਰਾਜ ਕਰੋ ਦੇ ਦਿਨ ਪੁੱਗ ਗਏ ਹਨ। ਦੇਸ਼ ਦਾ ਆਵਾਮ ਚੇਤੰਨ ਹੋ ਕੇ ਸੰਘਰਸ਼ਾਂ ਦੇ ਰਾਹ ਪਿਆ ਹੋਇਆ ਹੈ।ਆਗੂਆਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਅੰਦੋਲਨ ਆਉਣ ਵਾਲੇ ਦਿਨਾਂ ਹੋਰ ਤੇਜ਼ ਹੋਵੇਗਾ ਅਤੇ ਛੇਤੀ ਹੀ ਦੇਸ਼ ਵਿੱਚੋਂ ਭਾਜਪਾ ਦਾ ਸਫਾਇਆ ਹੋ ਜਾਵੇਗਾ।