ਬੋਨਸ ਲੈਣ ਲਈ ਕਿਸਾਨਾਂ ਨੇ 9 ਮਈ ਨੂੰ ਸਿਹਤ ਮੰਤਰੀ ਦਾ ਘਰ ਘਿਰਾਓ ਕਰਨ ਦਾ ਕੀਤਾ ਐਲਾਨ

Thursday, May 05, 2022 - 03:49 PM (IST)

ਬੋਨਸ ਲੈਣ ਲਈ ਕਿਸਾਨਾਂ ਨੇ 9 ਮਈ ਨੂੰ ਸਿਹਤ ਮੰਤਰੀ ਦਾ ਘਰ ਘਿਰਾਓ ਕਰਨ ਦਾ ਕੀਤਾ ਐਲਾਨ

ਮਾਨਸਾ (ਚਾਹਲ) : ਕਣਕ ਦਾ ਝਾੜ ਘੱਟ ਨਿਕਲਣ ਦੇ ਕਾਰਨ ਸਰਕਾਰ ਤੋਂ ਬੋਨਸ ਦੀ ਮੰਗ ਕਰ ਰਹੇ ਕਿਸਾਨਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਇੱਕ ਵਾਰ ਫਿਰ ਤੋਂ ਅੰਦੋਲਨ ਸ਼ੁਰੂ ਕਰ ਦਿੱਤਾ ਹੈ। 9 ਮਈ ਨੂੰ ਮਾਨਸਾ ਵਿਖੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕਰਨ ਦਾ ਵੀ ਕਿਸਾਨਾਂ ਵੱਲੋਂ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਕਣਕ ਦਾ ਝਾੜ ਘੱਟ ਨਿਕਲਣ ਦੇ ਕਾਰਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਕਾਰਨ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਨੂੰ ਬੋਨਸ ਦੇਣ ਦੇ ਲਈ ਕੋਈ ਵੀ ਚੁੱਪੀ ਨਹੀਂ ਖੋਲ੍ਹੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਦਾ 'ਆਪ' ਖ਼ਿਲਾਫ਼ ਹੱਲਾ ਬੋਲ

ਇਸ ਦੇ ਰੋਸ ਵਜੋਂ ਕਿਸਾਨਾਂ ਨੇ 9 ਮਈ ਨੂੰ ਮਾਨਸਾ ਵਿਖੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕਰਨ ਦਾ ਐੈਲਾਨ ਕਰ ਦਿੱਤਾ ਹੈ। ਉਥੇ ਹੀ ਕਿਸਾਨਾਂ ਨੇ ਇਹ ਵੀ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਜਿਸ ਦੇ ਚਲਦਿਆਂ ਕੇਂਦਰ ਸਰਕਾਰ ਖ਼ਿਲਾਫ਼ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਕਣਕ ਦੇ ਘਟੇ ਝਾੜ ਦਾ ਕਿਸਾਨਾਂ ਨੂੰ ਬੋਨਸ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ’ਚ ਪੰਜਾਬ ਸਰਕਾਰ ਖ਼ਿਲਾਫ਼ ਅੰਦੋਲਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News